24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅਤੁਲ ਸ਼ਰਮਾ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ 'ਚ ਹੋਏ ਸ਼ਾਮਿਲ

ਅਜੀਤ ਡੈਸਕ 15-05-2026
ਪਾਤੜਾਂ 14 ਮਈ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਂਸਲ ਪਾਤੜਾਂ ਦੀ 12 ਨੰਬਰ ਵਾਰਡ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜਨ ਲਈ ਦਾਅਵੇਦਾਰ ਅਤੁਲ ਸ਼ਰਮਾ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | 12 ਨੰਬਰ ਵਾਰਡ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜਨ ਦੇ ਦਾਅਵੇਦਾਰ ਅਤੁਲ ਸ਼ਰਮਾ ਵਲੋਂ ਪਾਰਟੀ ਛੱਡਣ ਨਾਲ ਜਿੱਥੇ ਕਾਂਗਰਸ ਨੂੰ ਝਟਕਾ ਲੱਗਿਆ ਹੈ ਉੱਥੇ ਹੀ ਇਸ ਵਲੋਂ ਹੁਣ ਅਕਾਲੀ ਦਲ ਵਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ | ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਤੋਂ ਮੁਖੀ ਬਾਬੂ ਕਬੀਰ ਦਾਸ ਨੇ ਕਿਹਾ ਕਿ ਅਤੁਲ ਸ਼ਰਮਾ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੇ ਲੋਕਾਂ ਦੇ ਭਲੇ ਲਈ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਅਤੁਲ ਸ਼ਰਮਾ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਅਤੇ ਇਸ ਨੂੰ ਪਾਰਟੀ ਵਲੋਂ ਟਿਕਟ ਦੇ ਕੇ 12 ਨੰਬਰ ਵਾਰਡ ਤੋਂ ਚੋਣ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ | ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ ਨੇ ਕਿਹਾ ਕਿ ਅਤੁਲ ਸ਼ਰਮਾ ਜਿੱਥੇ ਅਕਾਲੀ ਦੀ ਹਾਈ ਕਮਾਨ ਤੋਂ ਪ੍ਰਭਾਵਿਤ ਹਨ ਉੱਥੇ ਹੀ ਹਲਕਾ ਮੁਖੀ ਬਾਬੂ ਕਬੀਰ ਦਾਸ ਵਲੋਂ ਲੋਕਾਂ ਨਾਲ ਕੀਤੇ ਜਾ ਰਹੇ ਮਿਲਵਰਤਣ ਨੂੰ ਦੇਖਦਿਆਂ ਉਨ੍ਹਾਂ ਨੇ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਅਤੁਲ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਜੋ ਵੀ ਮੇਰੀ ਡਿਊਟੀ ਲਾਵੇਗਾ ਉਸ 'ਤੇ ਤਨਦੇਹੀ ਨਾਲ ਪਹਿਰਾ ਦਿੱਤਾ ਜਾਵੇਗਾ | ਇਸ ਮੌਕੇ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ, ਅਮਰ ਗੋਇਲ, ਗੁਰੀ ਕੁਮਾਰ ਘੱਗਾ, ਜਗਦੇਵ ਸਿੰਘ, ਡਾ. ਜਸਵੀਰ ਸਿੰਘ, ਜੱਸਾ ਸਿੰਘ, ਜੋਗਾ ਸਿੰਘ ਪ੍ਰਧਾਨ ਸ਼ਹਿਰੀ, ਅਜੈ ਕੁਮਾਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸੀ.ਬੀ.ਐੱਸ.ਈ. 12ਵੀਂ ਦੀ ਪ੍ਰੀਖਿਆ 'ਚ ਸਕਾਰਲਜ਼ ਸਕੂਲ ਦਾ ਨਤੀਜਾ ਰਿਹਾ ਸੌ ਫੀਸਦੀ ਅਗਲੀ ਖ਼ਬਰ ਟਰੈਫ਼ਿਕ ਇੰਚਾਰਜ ਦੇਵੀਗੜ੍ਹ ਬਲਵਿੰਦਰ ਸਿੰਘ ਨੇ ਜੋੜੀਆਂ ਸੜਕਾਂ ਸਨੌਰ ਵਿਖੇ ਆਪਣੇ ਖਰਚੇ ਨਾਲ ਲਗਵਾਇਆ ਵਾਟਰ ਕੂਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।