23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜੱਜ ਮਾਡਰਨ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਜੱਜ ਮਾਡਰਨ ਸਕੂਲ ਦੇਵੀਗੜ੍ਹ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ ਮੈਨੇਜਿੰਗ ਡਾਇਰੈਕਟਰ ਸੰਤੋਖ ਸਿੰਘ ਅਤੇ ਪਿ੍ੰਸੀਪਲ ਨਵਤੇਜ ਸਿੰਘ | ਅਜੀਤ ਤਸਵੀਰ <br/> 15-05-2026
ਦੇਵੀਗੜ੍ਹ, 14 ਮਈ (ਰਾਜਿੰਦਰ ਸਿੰਘ ਮੌਜੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ, ਦੇਵੀਗੜ੍ਹ ਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੌ ਫੀਸਦੀ ਨਤੀਜਾ ਹਾਸਲ ਕੀਤਾ | ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਨਾ ਸਿਰਫ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਿਰ ਮਾਣ ਨਾਲ ਉੱਚਾ ਕੀਤਾ, ਸਗੋਂ ਸਕੂਲ ਦਾ ਨਾਮ ਵੀ ਰੌਸ਼ਨ ਕੀਤਾ | ਸਕੂਲ ਦੀ ਵਿਦਿਆਰਥਣ ਪਲਕ ਕੌਰ ਨੇ 91 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਰਵਿੰਦਰ ਸਿੰਘ ਨੇ 90 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਅਰਸ਼ਦੀਪ ਸਿੰਘ ਅਤੇ ਹਰਪ੍ਰੀਤ ਕੌਰ ਦੀਪ ਸਿੰਘ ਨੇ 89 ਫੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਪ੍ਰਾਪਤੀ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨਵਤੇਜ ਸਿੰਘ ਅਤੇ ਐਮ.ਡੀ. ਸੰਤੋਖ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਅਧਿਆਪਕਾਂ ਦੀ ਅਣਥੱਕ ਮਿਹਨਤ, ਵਿਦਿਆਰਥੀਆਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਮੰਜ਼ਿਲਾਂ ਹਾਸਿਲ ਕਰਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ |
ਪਿਛਲੀ ਖ਼ਬਰ ਰਜਿਸਟਰੀਆਂ ਦਾ ਸਰਵਰ ਡਾਊਨ ਰਹਿਣ ਕਾਰਨ ਆਈਆਂ ਮੁਸ਼ਕਿਲਾਂ <br/> ਅਗਲੀ ਖ਼ਬਰ ਦੜਾ-ਸੱਟਾ ਲਗਾਉਂਦਾ ਨਕਦੀ ਸਮੇਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।