27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕਸਬਾ ਘੱਗਾ ਨੇੜੇ ਟੂਰਿਸਟ ਬੱਸ ਪਲਟਣ ਨਾਲ 1 ਵਿਅਕਤੀ ਦੀ ਮੌਤ 11 ਜ਼ਖ਼ਮੀ

ਅਜੀਤ ਡੈਸਕ 16-05-2026
ਪਾਤੜਾਂ, 15 ਮਈ (ਜਗਦੀਸ਼ ਸਿੰਘ ਕੰਬੋਜ)-ਪਟਿਆਲਾ ਜ਼ਿਲੇ ਦੀ ਸਬ ਡਵੀਜਨ ਪਾਤੜਾਂ ਦੇ ਕਸਬਾ ਘੱਗਾ ਨੇੜੇ ਜੈਪੁਰ ਤੋਂ ਚੰਡੀਗੜ ਜਾ ਰਹੀ ਬੱਸ ਦੇ ਪਲਟ ਜਾਣ ਨਾਲ ਇਕ ਦੀ ਮੌਤ ਹੋ ਗਈ ਜਦੋਂ 11 ਸਵਾਰੀਆਂ ਜ਼ਖਮੀ ਹੋ ਗਈਆਂ ਹਨ ਹਾਦਸੇ ਦੀ ਸੂਚਨਾ ਮਿਲਣ 'ਤੇ ਪੁੱਜੀ ਸੜਕ ਸੁਰੱਖਿਆ ਫੋਰਸ ਦੀ ਟੀਮ ਵਲੋਂ ਜ਼ਖਮੀ ਵਿਅਕਤੀਆਂ ਨੂੰ ਬੱਸ ਵਿਚ ਕੱਢ ਕੇ ਹਸਪਤਾਲ ਵਿਚ ਪਹੁੰਚਾਇਆ ਗਿਆ | ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਐੱਫ. ਟੀਮ ਦੇ ਮੁਖੀ ਏ.ਐੱਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਰਾਠੌਰ ਟ੍ਰੈਵਲਜ਼ ਦੀ ਟੂਰਿਸਟ ਬੱਸ ਜੋ ਜੈਪੁਰ ਤੋਂ ਚੰਡੀਗੜ੍ਹ ਜਾ ਰਹੀ ਸੀ ਅਚਾਨਕ ਬੇਕਾਬੂ ਹੋ ਕੇ ਪਹਿਲਾਂ ਬਿਜਲੀ ਦੇ ਖੰਭੇ ਨਾਲ ਟਕਰਾਈ ਅਤੇ ਉਸ ਤੋਂ ਬਾਅਦ ਸੜਕ ਕਿਨਾਰੇ ਪਲਟ ਗਈ | ਹਾਦਸੇ ਤੋਂ ਬਾਅਦ ਮੌਕੇ 'ਤੇ ਅਫਰਾ-ਤਫਰੀ ਦਾ ਮਾਹੌਲ ਬਣ ਗਿਆ | ਸਥਾਨਕ ਲੋਕਾਂ ਨੇ ਵੀ ਰਾਹਤ ਕਾਰਜਾਂ ਵਿਚ ਸਹਿਯੋਗ ਦਿੱਤਾ ਅਤੇ ਜਖਮੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ | ਜਖਮੀ ਯਾਤਰੀਆਂ ਨੂੰ ਨਿੱਜੀ ਅਤੇ ਸਰਕਾਰੀ ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਸਮਾਣਾ ਪਹੁੰਚਾਇਆ ਗਿਆ ਜਿੱਥੇ ਉਨਾਂ ਦਾ ਇਲਾਜ ਜਾਰੀ ਹੈ | ਜਖਮੀਆਂ ਵਿਚ ਸੰਜੀਵ ਕੁਮਾਰ, ਅਮਿੱਤ ਕੁਮਾਰ, ਸੋਨੂ ਕੁਮਾਰੀ, ਮਨੋਜ ਕੁਮਾਰ, ਰਾਮ ਅਵਤਾਰ, ਨਰਿੰਦਰ ਕੁਮਾਰ, ਸੁਸ਼ੀਲ ਕੁਮਾਰ, ਸੁਮਨ ਦੇਵੀ, ਸਚਿਨ ਕੁਮਾਰ, ਰਾਘਵ ਲੱਖੀ ਅਤੇ ਅਮਰ ਚਵੰਦ ਹਨ | ਐੱਸ.ਐੱਸ.ਐੱਫ. ਟੀਮ ਵਿੱਚ ਏਐੱਸਆਈ ਚਰਨਜੀਤ ਸਿੰਘ ਤੋਂ ਇਲਾਵਾ ਕਾਂਸਟੇਬਲ ਹਰਪ੍ਰੀਤ ਸਿੰਘ ਅਤੇ ਕਾਂਸਟੇਬਲ ਅਮਿ੍ਤ ਸਿੰਘ ਸ਼ਾਮਲ ਸਨ, ਜਿਨ•ਾਂ ਨੇ ਰਾਹਤ ਅਤੇ ਬਚਾਅ ਕਾਰਜਾਂ ਵਿਚ ਅਹਿਮ ਭੂਮਿਕਾ ਨਿਭਾਈ ਗਈ |
ਪਿਛਲੀ ਖ਼ਬਰ ਭਗਵੰਤ ਮਾਨ, ਰੱਖੜਾ ਵਿਲਾ 'ਚ ਕਰਵਾਉਣਗੇ ਸ਼ਮੂਲੀਅਤ ਸੁਰਜੀਤ ਸਿੰਘ ਰੱਖੜਾ 'ਆਪ' 'ਚ ਅੱਜ ਹੋਣਗੇ ਸ਼ਾਮਿਲ ਅਗਲੀ ਖ਼ਬਰ ਪਟਿਆਲਾ ਜ਼ਿਲ੍ਹੇ ਅੰਦਰ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ- ਡਾ. ਹਿਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।