28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੰਜਾਬੀ 'ਵਰਸਿਟੀ ਵਲੋਂ ਅੰਡਰ-ਗ੍ਰੈਜੂਏਟ ਅਤੇ ਹੋਰ ਕੋਰਸਾਂ ਵਿਚ ਦਾਖ਼ਲੇ ਦੀ ਮਿਤੀ 'ਚ ਵਾਧਾ

ਅਜੀਤ ਡੈਸਕ 16-05-2026
ਪਟਿਆਲਾ, 15 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਬੈਚਲਰ ਕੋਰਸਾਂ ਅਤੇ ਪੰਜ ਸਾਲਾ ਯੂ.ਜੀ.-ਪੀ.ਜੀ. ਪ੍ਰੋਗਰਾਮ ਵਿਚ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਜਮਾਂ ਕਰਵਾਉਣ ਦੀ ਆਖ਼ਰੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ | ਯੂਨੀਵਰਸਿਟੀ ਦੇ ਡਾਇਰੈਕਟਰ ਲੋਕ ਸੰਪਰਕ ਡਾ. ਹਰਮਿੰਦਰ ਸਿੰਘ ਖੋਖਰ ਨੇ ਜਾਣਕਾਰੀ ਦਿੱਤੀ ਕਿ ਅਕਾਦਮਿਕ ਸੈਸ਼ਨ 2026-27 ਲਈ ਵੱਖ-ਵੱਖ ਅੰਡਰ ਗੈ੍ਰਜੂਏਟ ਅਤੇ ਪੋਸਟ ਗੈ੍ਰਜੂਏਟ ਕੋਰਸਾਂ ਵਿਚ ਦਾਖ਼ਲੇ ਦੀ ਪ੍ਰਕਿਰਿਆ ਜਾਰੀ ਹੈ | ਉਨ੍ਹਾਂ ਦੱਸਿਆ ਕਿ ਆਨਲਾਈਨ ਅਰਜ਼ੀਆਂ ਹੁਣ ਬਿਨਾਂ ਲੇਟ ਫ਼ੀਸ ਦੇ 18 ਮਈ, 2026 (ਸ਼ਾਮ 5 ਵਜੇ) ਤੱਕ ਜਮਾਂ ਕਰਵਾਈਆਂ ਜਾ ਸਕਦੀਆਂ ਹਨ | ਪਹਿਲਾਂ ਇਹ 15 ਮਈ, 2026 ਨਿਰਧਾਰਿਤ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ 10+2 (ਸੀਨੀਅਰ ਸੈਕੰਡਰੀ) ਪ੍ਰੀਖਿਆ ਦੇ ਨਤੀਜੇ ਹਾਲ ਹੀ ਵਿਚ ਘੋਸ਼ਿਤ ਹੋਏ ਹੋਣ ਕਾਰਨ ਵਿਦਿਆਰਥੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਇਹਨਾਂ ਕੋਰਸਾਂ ਲਈ ਕਾਊਾਸਲਿੰਗ ਪਹਿਲਾਂ ਤੋਂ ਨਿਰਧਾਰਿਤ ਸ਼ਡਿਊਲ ਅਨੁਸਾਰ 25-26 ਮਈ 2026 ਨੂੰ ਹੀ ਹੋਵੇਗੀ | ਵਧੇਰੇ ਜਾਣਕਾਰੀ ਅਤੇ ਰਜਿਸਟੇ੍ਰਸ਼ਨ ਲਈ ਵਿਦਿਆਰਥੀ ਯੂਨੀਵਰਸਿਟੀ ਦੇ ਅਧਿਕਾਰਤ ਦਾਖ਼ਲਾ ਪੋਰਟਲ 'ਤੇ ਦੇਖ ਸਕਦੇ ਹਨ |
ਪਿਛਲੀ ਖ਼ਬਰ ਮੁਲਾਜ਼ਮ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਕੱਲ੍ਹ ਅਗਲੀ ਖ਼ਬਰ ਕੇਂਦਰੀ ਵਿਦਿਆਲਿਆ ਨਾਭਾ ਨੇ ਰਚਿਆ ਇਤਿਹਾਸ, ਚੰਡੀਗੜ੍ਹ ਡਵੀਜ਼ਨ 'ਚ ਦੂਜੇ ਰੈਂਕ 7ਤੇ ਰਾਸ਼ਟਰੀ ਪੱਧਰ 'ਤੇ 20ਵੇਂ ਰੈਂਕ '...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।