28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਹਰਦਮ ਪਬਲਿਕ ਸਕੂਲ ਜਿੰਦਲਪੁਰ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 16-05-2026
ਭਾਦਸੋਂ, 15 ਮਈ (ਪ੍ਰਦੀਪ ਦੰਦਰਾਲਾ)-ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਹਰਦਮ ਪਬਲਿਕ ਸਕੂਲ ਜਿੰਦਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਚੇਅਰਮੈਨ ਸੁਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ 'ਚ ਕਾਮਰਸ ਗਰੁੱਪ ਦੀ ਵਿਦਿਆਰਥਣ ਨੀਤਿਕਾ ਨੇ 92.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਹਰਮਨਦੀਪ ਸਿੰਘ ਨੇ 91.8 ਫ਼ੀਸਦੀ ਅੰਕਾਂ ਨਾਲ ਦੂਜਾ, ਜਸ਼ਨਪ੍ਰੀਤ ਕੌਰ ਨੇ 91.4 ਫ਼ੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਤੋਂ ਇਲਾਵਾ ਹਰਪ੍ਰੀਤ ਵਰਮਾ ਨੇ 88.8 ਫ਼ੀਸਦੀ, ਹਰਮਨਜੋਤ ਸਿੰਘ ਖੱਟੜਾ ਨੇ 86 ਫ਼ੀਸਦੀ, ਮਨਜੋਤ ਕੌਰ ਨੇ 84 ਫ਼ੀਸਦੀ ਅਤੇ ਹਰਨੀਤ ਕੌਰ ਨੇ 80.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ | ਆਰਟਸ ਗਰੁੱਪ 'ਚ ਹਰਪ੍ਰੀਤ ਕੌਰ ਨੇ 85.4 ਫ਼ੀਸਦੀ, ਕੋਮਲਪ੍ਰੀਤ ਕੌਰ ਨੇ 83 ਫ਼ੀਸਦੀ ਅਤੇ ਦਮਨਪ੍ਰੀਤ ਸਿੰਘ ਨੇ 80.8 ਫ਼ੀਸਦੀ ਅੰਕ ਹਾਸਲ ਕੀਤੇ | ਸਾਇੰਸ ਗਰੁੱਪ ਵਿਚੋਂ ਜਸ਼ਨਪ੍ਰੀਤ ਕੌਰ ਨੇ 88.4 ਫ਼ੀਸਦੀ, ਰਾਜਵੀਰ ਸਿੰਘ ਗਿੱਲ ਨੇ 83 ਫ਼ੀਸਦੀ ਅਤੇ ਮਨਰੀਤ ਸਿੰਘ ਨੇ 73 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸ ਖ਼ੁਸ਼ੀ ਦੇ ਮੌਕੇ 'ਤੇ ਚੇਅਰਮੈਨ ਸੁਰਿੰਦਰ ਸਿੰਘ ਟਿਵਾਣਾ, ਮੈਨੇਜਰ ਨਾਜ਼ਰ ਸਿੰਘ ਟਿਵਾਣਾ ਅਤੇ ਪਿ੍ੰਸੀਪਲ ਸੰਗੀਤਾ ਜ਼ਖਮੀ ਸਮੇਤ ਸਟਾਫ਼ ਨੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ |
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਦੇਵੀਗੜ੍ਹ ਦੇ ਐਨ.ਸੀ.ਸੀ. ਕੈਡਿਟਾਂ ਦਾ 10 ਦਿਨਾ ਕੈਂਪ ਲਈ ਰਵਾਨਾ ਅਗਲੀ ਖ਼ਬਰ ਭਾਸ਼ਾ ਵਿਭਾਗ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 14 ਜੂਨ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।