29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ ਚੋਣਾਂ ਲਈ ਉਮੀਦਵਾਰ ਉਤਾਰਨ ਦਾ ਫ਼ੈਸਲਾ

ਬੈਠਕ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀਪੀਐਮ ਆਗੂ | ਅਜੀਤ ਤਸਵੀਰ <br/> 16-05-2026
ਬਨੂੜ, 15 ਦਸੰਬਰ (ਭੁਪਿੰਦਰ ਸਿੰਘ)-ਨਗਰ ਕੌਂਸਲ ਦੀ 26 ਮਈ ਨੂੰ ਹੋਣ ਜਾ ਰਹੀ ਚੋਣ ਲਈ ਸੀਪੀਐਮ ਦੀ ਬੈਠਕ ਮਾਸਟਰ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਾਰਡਬੰਦੀ ਦੀ ਘੋਪ ਕੀਤੀ ਗਈ ਅਤੇ ਕੁਝ ਵਾਰਡਾਂ ਵਿਚ ਉਮੀਦਵਾਰ ਉਤਾਰਨ 'ਤੇ ਚਰਚਾ ਕੀਤੀ ਗਈ | ਇਸ ਸੰਬੰਧੀ ਸੀਪੀਐਮ ਆਗੂ ਗੁਰਦਰਸ਼ਨ ਸਿੰਘ ਖਾਸਪੁਰ ਨੇ ਕਿਹਾ ਕਿ ਅੱਜ ਵਾਰਡਬੰਦੀ ਬਾਰੇ ਵਿਚਾਰ ਕੀਤਾ ਗਿਆ ਅਤੇ ਉਮੀਦਵਾਰ ਲਈ ਕਈ ਨਾਵਾਂ ਬਾਰੇ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਭਲਕੇ ਚੋਣ ਸੰਬੰਧੀ ਕੀਤੀ ਜਾਣ ਵਾਲੀ ਮੀਟਿੰਗ ਵਿਚ ਨਾਵਾਂ ਬਾਰੇ ਫ਼ੈਸਲਾ ਕੀਤਾ ਜਾਵੇਗਾ | ਇਸ ਮੌਕੇ ਸਤਪਾਲ ਸਿੰਘ ਰਾਜੋਮਾਜਰਾ, ਅਵਤਾਰ ਸਿੰਘ ਮਨੌਲੀ ਸੂਰਤ, ਹਰੀ ਚੰਦ, ਮੋਹਨ ਸਿੰਘ ਸੋਢੀ, ਸਲੀਮ ਭੱਟੋ, ਤਨਵੀਰ ਹੁਸੈਨ, ਡਾ. ਨਿਸ਼ੀ ਕਾਂਤ, ਕਰਮ ਚੰਦ, ਪਿਆਰਾ ਪੰਛੀ, ਦਲੇਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਨੂੜ ਨਗਰ ਕੌਂਸਲ ਚੋਣ ਲਈ 13 ਉਮੀਦਵਾਰਾਂ ਨੇ ਦਾਖਲ ਕੀਤੇ ਕਾਗਜ਼ ਅਗਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਦਾ ਸੀ.ਬੀ.ਐਸ.ਈ. ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।