29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬਨੂੜ ਨਗਰ ਕੌਂਸਲ ਚੋਣ ਲਈ 13 ਉਮੀਦਵਾਰਾਂ ਨੇ ਦਾਖਲ ਕੀਤੇ ਕਾਗਜ਼

ਅਜੀਤ ਡੈਸਕ 16-05-2026
ਬਨੂੜ, 15 ਮਈ (ਭੁਪਿੰਦਰ ਸਿੰਘ)-ਬਨੂੜ ਨਗਰ ਕੌਂਸਲ ਚੋਣਾਂ ਦੇ 13 ਵਾਰਡਾਂ ਦੀ 26 ਮਈ ਨੂੰ ਹੋਣ ਜਾ ਰਹੀ ਚੋਣ ਲਈ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਪੇਪਰ ਦਾਖਲ ਕੀਤੇ ਗਏ | ਇਸ ਮੌਕੇ ਹਲਕਾ ਰਾਜਪਰਾ ਦੀ ਵਿਧਾਇਕਾ ਨੀਨਾ ਮਿੱਤਲ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਖਲੋਰ, ਮਾਸਟਰ ਗੁਰਜੀਤ ਸਿੰਘ ਕਰਾਲਾ, ਦਵਿੰਦਰ ਪੁਰੀ ਆਦਿ ਪਾਰਟੀ ਦੇ ਉਮੀਦਵਾਰ ਤੇ ਵਰਕਰ ਹਾਜਰ ਸਨ | ਬਨੂੜ ਨਗਰ ਪਾਲਿਕਾ ਚੋਣਾਂ ਦੇ ਰਿਟਾਨਿੰਗ ਅਫਸਰ ਕਮ ਐਸ.ਡੀ.ਐਮ. ਡਾ. ਅੰਕਿਤਾ ਕਾਂਸਲ ਨੇ ਦੱਸਿਆ ਕਿ ਅੱਜ 13 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆ ਹਨ ਅਤੇ ਇਹ ਉਮੀਦਵਾਰ ਆਮ ਆਦਮੀ ਪਾਰਟੀ ਨਾਲ ਸਬੰਧਿਤ ਹਨ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਤਾਰੀਖ਼ 16 ਮਈ ਹੈ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਮਈ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 19 ਮਈ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ |
ਪਿਛਲੀ ਖ਼ਬਰ ਮਿਹਨਤੀ ਆਗੂਆਂ ਦੀ ਨਿਯੁਕਤੀ ਨਾਲ ਪਟਿਆਲਾ ਵਿਚ ਕਾਂਗਰਸ ਦੀ ਮੁਹਿੰਮ ਨੂੰ ਮਿਲੇਗੀ ਨਵੀਂ ਰਫ਼ਤਾਰ-ਮੋਹਿਤ ਮੋਹਿੰਦਰਾ ਪ... ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਉਮੀਦਵਾਰ ਉਤਾਰਨ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।