29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਉਪ ਪੁਲਿਸ ਕਪਤਾਨ ਬੱਲ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 16-05-2026
ਨਾਭਾ, 15 ਮਈ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਵਲੋਂ ਥਾਣਾ ਕੋਤਵਾਲੀ ਮੁਖੀ ਗੁਰਵਿੰਦਰ ਸਿੰਘ ਸੰਧੂ, ਥਾਣਾ ਸਦਰ ਮੁਖੀ ਜਸਪ੍ਰੀਤ ਸਿੰਘ ਕਾਹਲੋਂ, ਥਾਣਾ ਮੁਖੀ ਭਾਦਸੋਂ, ਪੁਲਿਸ ਚੌਂਕੀ ਇੰਚਾਰਜ ਗਲਵੱਟੀ ਅਮਰੀਕ ਸਿੰਘ ਅਤੇ ਪੁਲਿਸ ਚੌਂਕੀ ਇੰਚਾਰਜ ਦੰਦਰਾਲਾ ਢੀਂਡਸਾ, ਰੀਡਰ ਜਗਜੀਵਨ ਸ਼ਰਮਾ ਤੋਂ ਇਲਾਵਾ ਹੋਰ ਪੁਲਸ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਗਈ | ਉਪਰੰਤ ਉਪ ਪੁਲਿਸ ਕਪਤਾਨ ਬੱਲ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਪੂਰੀ ਤਰਾਂ ਨਿਰਪੱਖ, ਸ਼ਾਂਤੀਪੂਰਵਕ ਤੇ ਸੁਚਾਰੂ ਢੰਗ ਨਾਲ ਕਰਵਾਈਆਂ ਜਾਣਗੀਆਂ | ਉਨਾਂ ਦੱਸਿਆ ਕਿ 23 ਵਾਰਡਾਂ 'ਚੋਂ ਸੰਵੇਦਨਸ਼ੀਲ ਵਾਰਡ ਦੀ ਸ਼ਨਾਖਤ ਕਰਕੇ ਉੱਥੇ ਵਾਧੂ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾਵੇਗੀ | ਉਪ ਪੁਲਿਸ ਕਪਤਾਨ ਬੱਲ ਨੇ ਸਖਤ ਲਹਿਜੇ 'ਚ ਚੇਤਾਵਨੀ ਦਿੱਤੀ ਕਿ ਚੋਣਾਂ ਦੌਰਾਨ ਕਿਸੇ ਵਿਅਕਤੀ ਨੂੰ ਵੀ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਗੜਬੜ ਕਰਨ ਵਾਲੇ ਮਾੜੇ ਅਨਸਰਾਂ ਖਿਲਾਫ ਤੁਰੰਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਬੱਲ ਨੇ ਸ਼ਹਿਰ ਦੇ ਲੋਕਾਂ ਨੂੰ ਚੋਣਾਂ ਸਮੇਂ ਸ਼ਾਂਤੀ, ਭਾਈਚਾਰਾ ਅਤੇ ਕਾਨੂੰਨ ਦੀ ਪਾਲਣਾ ਕਰਨ ਦੀ ਅਪੀਲ ਕਰਦਿਆ ਵੋਟਰਾਂ ਨੂੰ ਸੁਨੇਹਾ ਦਿੱਤਾ ਕਿ ਉਹ ਬਿਨਾਂ ਕਿਸੇ ਡਰ-ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਸੰਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ | ਉਪ ਪੁਲਿਸ ਕਪਤਾਨ ਬੱਲ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਹਰ ਪੋਲਿੰਗ ਸਟੇਸ਼ਨ ਉਪਰ ਪੁਲਿਸ ਦੀ ਬਾਜ ਅੱਖ ਹੋਵੇਗੀ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਹਰ ਹਾਲਤ 'ਚ ਕਾਇਮ ਰੱਖੀ ਜਾਵੇਗੀ | ਅਖੀਰ 'ਚ ਉਪ ਪੁਲਿਸ ਕਪਤਾਨ ਬੱਲ ਨੇ ਸ਼ਹਿਰ ਵਾਸੀਆਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਲਈ ਕਿਹਾ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਉਮੀਦਵਾਰ ਐਲਾਨੇ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਵੱਡੇ ਮਾਰਜਨ ਨਾਲ ਜਿੱਤ ਦਰਜ ਕਰੇਗੀ ਕਾਂਗਰਸ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।