29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰਸ਼ਰਨ ਕੌਰ ਰੰਧਾਵਾ ਤੇ ਨਛੱਤਰ ਸਿੰਘ ਅਰਾਈਾਮਾਜਰਾ ਨੇ ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 16-05-2026
ਪਾਤੜਾਂ, 15 ਮਾਈ (ਗੁਰਇਕਬਾਲ ਸਿੰਘ ਖਾਲਸਾ)-ਨਗਰ ਕੌਂਸਲ ਪਾਤੜਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਪਾਤੜਾਂ ਸ਼ਹਿਰ ਅੰਦਰ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਜਿਸ ਦੇ ਤਹਿਤ ਕਾਂਗਰਸ ਪਾਰਟੀ ਜ਼ਿਲ੍ਹਾ ਪਟਿਆਲਾ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਅਤੇ ਕਾਂਗਰਸ ਦੇ ਐਸਸੀ ਸੈੱਲ ਪੰਜਾਬ ਦੇ ਸੂਬਾ ਕੋਆਡੀਨੇਟਰ ਨਛੱਤਰ ਸਿੰਘ ਅਰਾਈਮਾਜਰਾ ਵਲੋਂ ਪਾਤੜਾਂ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਨਛੱਤਰ ਸਿੰਘ ਅਰਾਈਮਾਜਰਾ ਨੇ ਕਿਹਾ ਕਿ ਪਾਤੜਾਂ ਸ਼ਹਿਰ ਦਾ ਜਿੰਨਾ ਵੀ ਵਿਕਾਸ ਹੋਇਆ ਉਹ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਬਿਨਾਂ ਪਾਤੜਾਂ ਸ਼ਹਿਰ ਦਾ ਵਿਕਾਸ ਪੂਰੀ ਤਰ੍ਹਾਂ ਠੱਪ ਰਿਹਾ ਹੈ ਜਿਸ ਕਾਰਨ ਪਾਤੜਾਂ ਸ਼ਹਿਰ ਦੇ ਲੋਕਾਂ ਅੰਦਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਪ੍ਰਤੀ ਭਾਰੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਜ ਸਾਲਾਂ ਦੌਰਾਨ ਸ਼ਹਿਰ ਅੰਦਰ ਇਕ ਵੀ ਵਿਕਾਸ ਦਾ ਕੰਮ ਨਹੀਂ ਹੋਇਆ ਜਿਸ ਨੂੰ ਲੈ ਕੇ ਲੋਕਾਂ ਵਿਚ ਭਾਰੀ ਨਿਰਾਸ਼ਾ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਇਨ੍ਹਾਂ ਨਾਲ ਵੱਖ-ਵੱਖ ਕਾਂਗਰਸੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਐਲਾਨੇ 17 ਵਾਰਡਾਂ ਦੇ ਉਮੀਦਵਾਰ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਉਮੀਦਵਾਰ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।