29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਿਵਲ ਸਰਜਨ ਨੇ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 16-05-2026
ਫ਼ਤਹਿਗੜ੍ਹ ਸਾਹਿਬ, 15 ਮਈ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲੇ੍ਹ ਅੰਦਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ | ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਡਾ. ਕੰਵਲਦੀਪ ਸਿੰਘ, ਡਾ. ਰਾਜੇਸ਼ ਕੁਮਾਰ, ਡਾ. ਪ੍ਰਭਜੋਤ ਕੌਰ, ਡਾ. ਨਵਨੀਤ ਕੌਰ, ਡਾ. ਸੰਪਨ ਅੱਤਰੀ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਅਲਾਟ ਕੀਤੇ ਆਪੋ ਆਪਣੇ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ | ਸਿਵਲ ਸਰਜਨ ਨੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਪ੍ਰਭਜੋਤ ਕੌਰ ਨੂੰ ਨਾਲ ਲੈ ਕੇ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਿਖੇ ਸਕੂਲੀ ਬੱਚਿਆਂ ਨੂੰ ਡੇਂਗੂ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਡੇਂਗੂ ਦਾ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ | ਇਸ ਲਈ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਮੱਛਰ ਤੋਂ ਬਚਾਓ ਲਈ ਸਾਨੂੰ ਪੂਰੀਆਂ ਬਾਂਹਾਂ ਦੇ ਕੱਪੜੇ, ਜਰਾਬਾਂ ਅਤੇ ਬੂਟ ਪਾਉਣੇ ਚਾਹੀਦੇ ਹਨ | ਉਨ੍ਹਾਂ ਦੱਸਿਆ ਕਿ ਬੁਖ਼ਾਰ ਹੋਣ ਦੀ ਸੂਰਤ ਵਿਚ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਡੇਂਗੂ ਦਾ ਟੈਸਟ ਤੇ ਇਲਾਜ ਕਰਵਾਇਆ ਜਾਵੇ | ਡਾ. ਪ੍ਰਭਜੋਤ ਕੌਰ ਨੇ ਬੱਚਿਆਂ ਨੂੰ ਡੇਂਗੂ ਬੁਖ਼ਾਰ ਦੇ ਚਿੰਨ੍ਹ, ਲੱਛਣ, ਨਿਸ਼ਾਨੀਆਂ ਅਤੇ ਇਸ ਦੇ ਬਚਾਅ ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਅਮਿਤ ਸ਼ਰਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਕਰਮਜੀਤ ਸਿੰਘ, ਹਰੀ ਸਿੰਘ, ਸੁਰਮੁੱਖ ਸਿੰਘ, ਤੇਜ ਨਵਕਿਰਨ ਸਿੰਘ, ਇੰਸੈਕਟ ਕੁਲੈਕਰ ਮਨਦੀਪ ਕੌਰ ਅਤੇ ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨੌਜਵਾਨ ਆਗੂ ਗੁਰਦੇਵ ਸਿੰਘ ਟਿਵਾਣਾ ਬਣੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਚੇਅਰਮੈਨ, ਬਿੰਦਰ ਕੌਰ ਦੀ ਉਪ ਚੇਅਰਪਰਸਨ ਵਜੋਂ... ਅਗਲੀ ਖ਼ਬਰ ਵਿਧਾਇਕ ਲਖਵੀਰ ਰਾਏ ਨੇ ਬਹਾਦਰਗੜ੍ਹ ਤੋਂ ਮਹੱਦੀਆਂ ਤੱਕ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।