29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਇਸ਼ਤਿਹਾਰਬਾਜ਼ੀ ਤੇ ਫ਼ਜ਼ੂਲ ਖ਼ਰਚ ਕਰਨ ਵਾਲੀ 'ਆਪ' ਸਰਕਾਰ ਕੀਤੇ ਵਾਅਦਿਆਂ ਤੋਂ ਮੁੱਕਰੀ-ਜੋਗੀ ਗਰੇਵਾਲ

ਅਜੀਤ ਡੈਸਕ 16-05-2026
ਭਾਦਸੋਂ, 15 ਮਈ (ਗੁਰਬਖ਼ਸ਼ ਸਿੰਘ ਵੜੈਚ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਤੇ ਉੱਘੇ ਸਿੱਖ ਚਿੰਤਕ ਅਬਜਿੰਦਰ ਸਿੰਘ ਜੋਗੀ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ਼ਤਿਹਾਰਬਾਜ਼ੀ ਵਿਚ ਫ਼ਜ਼ੂਲਖ਼ਰਚ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ 'ਚ ਜਨਤਾ ਨਾਲ ਵਾਅਦੇ ਕਰਕੇ ਮੁੱਕਰ ਚੁੱਕੀ ਹੈ | ਉਨ੍ਹਾਂ ਕਿਹਾ ਕਿ ਹਸਪਤਾਲਾਂ ਤੋਂ ਮੁਹੱਲਾ ਕਲੀਨਿਕ ਬਣਾਏ ਜਾਣ ਤੇ ਤਰੱਕੀ ਨਹੀਂ ਹੁੰਦੀ ਜਦਕਿ ਦਵਾਈਆਂ ਅਤੇ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਕੇ ਹੀ ਜਨਤਾ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਦੀਆਂ ਹਨ | ਜੋਗੀ ਗਰੇਵਾਲ ਨੇ ਕਿਹਾ ਕਿ ਸਕੂਲਾਂ ਦੇ ਵਿਚ ਪੇਂਟ ਅਤੇ ਮੁਰੰਮਤ ਕਰਕੇ ਉਨ੍ਹਾਂ ਨੂੰ ਸਕੂਲ ਆਫ਼ ਐਮੀਨੈਂਸ ਕਹਿ ਕੇ ਆਪਣੀਆਂ ਕੀਤੀਆਂ ਗ਼ਲਤੀਆਂ 'ਤੇ ਪਰਦੇ ਪਾਉਣ ਦਾ ਇਕ ਤਰੀਕਾ ਹੈ ਪਰ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨਾਭਾ ਹਲਕੇ ਦੇ ਵਾਸੀ ਹਲਕੇ ਦਾ ਵਿਕਾਸ ਨਾ ਹੋਣ ਕਰਕੇ ਬੁਰੀ ਤਰ੍ਹਾਂ ਤੰਗ ਹਨ | ਪਿੰਡਾਂ ਵਿਚ ਵਿਕਾਸ ਕਰਨ ਸੰਬੰਧੀ ਗਰਾਂਟਾਂ ਨਹੀਂ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਚੋਣਾਂ 'ਚ ਜਨਤਾ 'ਆਪ' ਸਰਕਾਰ ਨੂੰ ਨਕਾਰੇਗੀ | ਇਸ ਮੌਕੇ ਉਨ੍ਹਾਂ ਨਾਲ ਦਰਸ਼ਨ ਸਿੰਘ ਬੱਬੀ ਧਾਰਨੀ ਸੂਬਾਈ ਆਗੂ, ਗੁਰਜੰਟ ਸਿੰਘ ਸਹੌਲੀ ਸੀਨੀਅਰ ਆਗੂ, ਹਰਦੀਪ ਸਿੰਘ ਘੁੱਲਾ ਸੂਬਾਈ ਆਗੂ, ਗੁਰਧਿਆਨ ਸਿੰਘ ਸਕਰਾਲੀ ਜ਼ਿਲ੍ਹਾ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਘਨੌਰ 'ਚ ਕਾਂਗਰਸ ਨੂੰ ਝਟਕਾ ਅਜਰਾਵਰ ਦੇ 2 ਦਰਜਨ ਪਰਿਵਾਰ ਵਿਕਾਸ ਸ਼ਰਮਾ ਦੀ ਅਗਵਾਈ 'ਚ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਉਪ-ਕੁਲਪਤੀ ਵਲੋਂ ਭਰੋਸਾ ਦੇਣ ਉਪਰੰਤ ਪੰਜਾਬੀ 'ਵਰਸਿਟੀ ਵਿਖੇ ਮੁਲਾਜ਼ਮਾਂ ਵਲੋਂ ਧਰਨਾ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।