28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਹਲਕਾ ਘਨੌਰ 'ਚ ਕਾਂਗਰਸ ਨੂੰ ਝਟਕਾ ਅਜਰਾਵਰ ਦੇ 2 ਦਰਜਨ ਪਰਿਵਾਰ ਵਿਕਾਸ ਸ਼ਰਮਾ ਦੀ ਅਗਵਾਈ 'ਚ ਭਾਜਪਾ 'ਚ ਸ਼ਾਮਿਲ

ਅਜੀਤ ਡੈਸਕ 16-05-2026
ਘਨੌਰ, 15 ਮਈ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਦੇ ਪਿੰਡ ਅਜਰਾਵਰ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ | ਭਾਜਪਾ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਕਾਂਗਰਸ ਦੇ 2 ਦਰਜਨ ਪਰਿਵਾਰਾਂ ਨੇ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ | ਨਵੇਂ ਸ਼ਾਮਲ ਹੋਏ ਆਗੂਆਂ ਨੂੰ ਪਾਰਟੀ ਪਟਕਾ ਪਾ ਕੇ ਸਵਾਗਤ ਕਰਦਿਆਂ ਹਲਕਾ ਇੰਚਾਰਜ ਵਿਕਾਸ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ 'ਚ ਪੰਜਾਬ ਦੇ ਲੋਕ ਭਾਜਪਾ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ ਤੇ ਸੂਬੇ 'ਚ ਭਾਜਪਾ ਦੀ ਸਰਕਾਰ ਬਣੇਗੀ | ਵਿਕਾਸ ਸ਼ਰਮਾ ਨੇ ਕਿਹਾ ਕਿ ਹਲਕੇ 'ਚ ਲਗਾਤਾਰ ਲੋਕਾਂ ਦਾ ਭਾਜਪਾ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦਾ ਮਾਹੌਲ ਬਦਲ ਰਿਹਾ | ਇਸ ਮੌਕੇ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਵਾਲਿਆਂ 'ਚ ਜੌਨ ਅਜਰਾਵਰ, ਮਾਲਾ ਰਾਮ, ਗੁਰਮੇਲ ਸਿੰਘ, ਹੈਪੀ ਰਾਣਾ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਮਜੀਠੀਆ, ਮੁਖਤਿਆਰ ਸਿੰਘ, ਸਰੋਜ ਬਾਲਾ, ਕਮਲਾ ਦੇਵੀ, ਚਾਂਦੋ, ਬਬਲੀ, ਸਪਨਾ ਰਾਣੀ, ਅੰਜੂ ਰਾਣੀ, ਨਿੰਦਰ ਸਿੰਘ ਸਮੇਤ ਦੋ ਦਰਜਨ ਪਰਿਵਾਰ ਸ਼ਾਮਲ ਹਨ | ਵਿਕਾਸ ਸ਼ਰਮਾ ਨੇ ਸਭ ਨੂੰ ਭਰੋਸਾ ਦਿੱਤਾ ਕਿ ਭਾਜਪਾ 'ਚ ਸਾਰਿਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਕਿ੍ਸ਼ਨ ਰਾਣਾ, ਸਤਨਾਮ ਸਿੰਘ ਸੱਤੀ, ਗੌਤਮ ਸੂਦ, ਲਾਡੀ ਘੁੰਮਣਾ, ਗਮਦੂਰ ਸ਼ਰਮਾ, ਸੋਮ ਲਾਲ, ਭਾਗ ਸਿੰਘ, ਰਾਮ ਸਰੂਪ, ਕਾਕਾ ਸਿੰਘ, ਸੀਤਾ ਕੁਮਾਰ, ਰਜਿੰਦਰ ਕੁਮਾਰ, ਵਿਸ਼ੂ ਕਪਿਲ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟ ਰਹੀ ਹੈ-ਅਮਨ ਅਰੋੜਾ <br/> ਅਗਲੀ ਖ਼ਬਰ ਇਸ਼ਤਿਹਾਰਬਾਜ਼ੀ ਤੇ ਫ਼ਜ਼ੂਲ ਖ਼ਰਚ ਕਰਨ ਵਾਲੀ 'ਆਪ' ਸਰਕਾਰ ਕੀਤੇ ਵਾਅਦਿਆਂ ਤੋਂ ਮੁੱਕਰੀ-ਜੋਗੀ ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।