17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਾਭਾ 'ਚ ਆਮ ਆਦਮੀ ਪਾਰਟੀ ਨੂੰ ਲੱਗਿਆ ਵੱਡਾ ਝਟਕਾ

ਅਜੀਤ ਡੈਸਕ 16-05-2026
ਨਾਭਾ, 15 ਮਈ (ਜਗਨਾਰ ਸਿੰਘ ਦੁਲੱਦੀ)-ਜਿਵੇਂ ਜਿਵੇਂ ਨਗਰ ਕੌਂਸਲ ਚੋਣਾਂ ਦਾ ਦਿਨ ਨੇੜੇ ਆ ਰਿਹਾ ਹੈ, ਸਾਰੀਆਂ ਹੀ ਸਿਆਸੀ ਪਾਰਟੀਆਂ ਦਾ ਸਿਆਸੀ ਪਾਰਾ ਵਧਦਾ ਹੀ ਜਾ ਰਿਹਾ ਹੈ | ਅੱਜ ਨਾਭਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ 'ਆਪ' ਦੇ ਬਲਾਕ ਪ੍ਰਧਾਨ ਤਰੁਨ ਖਨੌੜਾ ਅਤੇ ਮੌਜੂਦਾ ਕੌਂਸਲਰ ਦੇ ਪਤੀ ਹਰਮੇਸ਼ ਮੇਸੀ ਦੇ ਨਾਲ ਨਾਲ 'ਆਪ' ਆਗੂ ਯਾਦਵਿੰਦਰ ਸਿੰਘ ਯਾਦੂ ਵਲੋਂ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਗਿਆ | ਇਨ੍ਹਾਂ ਵਿਅਕਤੀਆਂ ਨੂੰ ਭਾਜਪਾ ਵਿਚ ਸ਼ਾਮਿਲ ਕਰਵਾਉਣ ਲਈ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਹਰਮੇਸ਼ ਗੋਇਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਪਰੰਤ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ, ਰਾਜੇਸ਼ ਬਾਂਸਲ ਬੱਬੂ ਅਤੇ ਬਰਿੰਦਰ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਵੇਖਦੇ ਹੋਏ ਇਨ੍ਹਾਂ ਪਾਰਟੀਆਂ ਨੇ ਭਾਜਪਾ ਦਾ ਪੱਲਾ ਫੜਿਆ ਹੈ | ਉਨ੍ਹਾਂ ਕਿਹਾ ਕਿ ਜੋ ਵਿਅਕਤੀ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ ਉਨ੍ਹਾਂ ਦੇ ਮਾਣ ਸਨਮਾਨ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਭਾਜਪਾ 'ਚ ਸ਼ਾਮਿਲ ਹੋਏ ਯਾਦਵਿੰਦਰ ਸਿੰਘ ਯਾਦੂ ਅਤੇ ਹਰਮੇਸ਼ ਮੇਸੀ ਨੇ ਕਿਹਾ ਕਿ ਹਲਕਾ ਵਿਧਾਇਕ ਵਲੋਂ ਜੋ ਉਨ੍ਹਾਂ ਨਾਲ ਵਾਅਦੇ ਕੀਤੇ ਗਏ ਸਨ ਉਨ੍ਹਾਂ ਉੱਪਰ ਉਹ ਖਰਾ ਨਹੀਂ ਉੱਤਰੇ ਜਿਸ ਕਰਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਿਆ ਹੈ | ਇਸ ਮੌਕੇ ਮੰਡਲ ਪ੍ਰਧਾਨ ਪਰਮਿੰਦਰ ਗੁਪਤਾ, ਸਨੀ ਸਿੰਗਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਅਹੁਦੇਦਾਰ ਦੇ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਸਫ਼ਾਈ ਦੇ ਮੁੱਦੇ 'ਤੇ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਖ਼ਿਲਾਫ਼ ਕੀਤਾ ਪ੍ਰਦਰਸ਼ਨ-ਗੁਰਵਿੰਦਰ ਕਾਂਸਲ ਅਗਲੀ ਖ਼ਬਰ ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਂਅ ਰੌਸ਼ਨ ਕਰਨ-ਗੁਰਮੀਤ ਸਿੰਘ ਖੁੱਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।