ਪਾਤੜਾਂ, 17 ਮਈ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਦਲ ਪੁਨਰ ਸੁਰਜੀਤ ਦੇ ਪਟਿਆਲਾ ਜ਼ਿਲੇ੍ਹ ਦੇ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੂੰ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ | ਇਸ ਨਿਯੁਕਤੀ ਦਾ ਹਲਕਾ ਸ਼ੁਤਰਾਣਾ ਦੇ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਨੇ ਸਵਾਗਤ ਕੀਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਿਹਾਰ ਸਿੰਘ ਹਰਿਆਊ ਸਰਕਲ ਪ੍ਰਧਾਨ ਦਿਹਾਤੀ ਪਾਤੜਾਂ ਅਤੇ ਜਗੀਰ ਸਿੰਘ ਖਾਂਗ ਮੀਤ ਪ੍ਰਧਾਨ ਪੰਜਾਬ ਨੇ ਕਿਹਾ ਕਿ ਰਣਧੀਰ ਸਿੰਘ ਰੱਖੜਾ ਬਹੁਤ ਹੀ ਸੁਲਝੇ ਹੋਏ ਰਾਜਨੀਤਕ ਆਗੂ ਹਨ ਅਤੇ ਉਨ੍ਹਾਂ ਵਲੋਂ ਅਕਾਲੀ ਦਲ ਪੁਨਰ ਸੁਰਜੀਤ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੰੂ ਪਾਰਟੀ ਵਲੋਂ ਅਨੁਸ਼ਾਸਨੀ ਕਮੇਟੀ ਦਾ ਮੈਂਬਰ ਬਣਾਏ ਜਾਣ ਨਾਲ ਸਾਰੇ ਹੀ ਆਗੂਆਂ ਅਤੇ ਵਰਕਰਾਂ ਦੇ ਹੌਸਲਾ ਬੁਲੰਦ ਹੋਏ ਹਨ ਅਤੇ ਇਸ ਨਿਯੁਕਤੀ ਲਈ ਹਲਕਾ ਸ਼ੁਤਰਾਣਾ ਦੇ ਆਗੂਆਂ ਵਲੋਂ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਇਸ ਮੌਕੇ ਅਕਾਲੀ ਦਲ ਪੁਨਰ ਸੁਰਜੀਤ ਦੇ ਪੰਜਾਬ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾਸ, ਗੁਰਦੀਪ ਸਿੰਘ ਡਰੌਲੀ, ਮੰਗਤ ਸਿੰਘ ਬਰਾਸ ਦਿਹਾਤੀ ਪ੍ਰਧਾਨ, ਪਾਲਾ ਰਾਮ ਢਾਬੀ ਗੁੱਜਰਾਂ, ਪ੍ਰੇਮ ਸਿੰਘ ਮੌਲਵੀਵਾਲਾ, ਸਾਹਿਬ ਸਿੰਘ ਨਾਈਵਾਲਾ, ਕੁਲਦੀਪ ਸਿੰਘ ਦੁਤਾਲ ਅਤੇ ਟਹਿਲ ਸਿੰਘ ਮੱਲ੍ਹੀ ਆਦਿ ਮੌਜੂਦ ਸਨ |