ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ-ਗੁਲਾਬ ਚੰਦ ਕਟਾਰੀਆ
ਅਜੀਤ ਡੈਸਕ
18-05-2026
ਸਮਾਗਮ ਦੀ ਸ਼ੁਰੂਆਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਚਿੱਤਰ ਅੱਗੇ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ | ਸੰਤ ਨਰਿੰਦਰ ਸਿੰਘ ਅਲਹੌਰਾਂ ਵਾਲਿਆਂ ਨੇ ਬੇਅਦਬੀ ਵਿਰੋਧੀ ਕਾਨੂੰਨ 'ਤੇ ਗਵਰਨਰ ਦੇ ਹਸਤਾਖ਼ਰ ਕਰਨ 'ਤੇ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਭਗਵੰਤ ਸਿੰਘ ਰਾਮਗੜ੍ਹੀਆ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਸਿਰਫ ਇਕ ਮਹਾਨ ਯੋਧੇ ਹੀ ਨਹੀਂ ਸਗੋਂ ਕੌਮ ਦੇ ਮਾਣ ਅਤੇ ਸ਼ਾਨ ਦੇ ਪ੍ਰਤੀਕ ਸਨ | ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਪੰਜਾਬ ਅਤੇ ਸਿੱਖ ਇਤਿਹਾਸ ਵਿਚ ਵਿਲੱਖਣ ਯੋਗਦਾਨ ਪਾਇਆ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਆਪਣੇ ਇਤਿਹਾਸ ਬਾਰੇ ਜਾਣੂ ਕਰਵਾਈਏ | ਅਵਤਾਰ ਸਿੰਘ ਨੰਨੜੇ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ''ਰਾਮਗੜ੍ਹੀਆ ਚੇਅਰU ਸਥਾਪਤ ਹੋਣੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਰਾਮਗੜ੍ਹੀਆ ਇਤਿਹਾਸ, ਸਭਿਆਚਾਰ ਅਤੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਮਿਲ ਸਕੇ |
ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਸੰਭਾਲਣਾ ਅਤੇ ਉਸ ਦੀ ਸਹੀ ਜਾਣਕਾਰੀ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ | ਵਿਸ਼ਵਕਰਮਾ ਵੈੱਲਫੇਅਰ ਸੁਸਾਇਟੀ ਨਾਭਾ ਦੇ ਅਹੁਦੇਦਾਰਾਂ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਮਾਜਿਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ ਦਿੱਤਾ | ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਪ੍ਰਬੰਧਕ ਚਰਨ ਸਿੰਘ ਰਲਹਨ ਐਮ.ਡੀ. ਮਲਕੀਤ ਕੰਬਾਈਨ, ਹਰੀ ਸਿੰਘ ਐਮ.ਡੀ. ਪ੍ਰੀਤ ਗਰੁੱਪ, ਮੋਹਨ ਸਿੰਘ ਮਲੇਰਕੋਟਲਾ, ਪ੍ਰੇਮ ਸਿੰਘ, ਗੁਰਚਰਨ ਸਿੰਘ, ਪਰਮਜੀਤ ਸਿੰਘ ਕੈਂਥ, ਹਰਮਿੰਦਰ ਸਿੰਘ ਨੀਟਾ, ਅਵਤਾਰ ਸਿੰਘ, ਅਬਜਿੰਦਰ ਸਿੰਘ ਜੋਗੀ ਨਾਨੋਕੀ, ਅਜੈਬ ਸਿੰਘ ਏ.ਐਸ. ਕੰਬਾਈਨ ਸਮੇਤ ਵੱਡੀ ਗਿਣਤੀ ਵਿਚ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ