ਸਮਾਣਾ, 17 ਮਈ (ਸਾਹਿਬ ਸਿੰਘ)-ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਦਵਿੰਦਰ ਸਿੰਘ ਛਬੀਲਪੁਰ ਅਤੇ ਜ਼ਿਲ੍ਹਾ ਸਕੱਤਰ ਖੁਸ਼ਵੰਤ ਹਨੀ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਦੇ ਮੁੱਖ ਜੱਜ ਦੇਸ਼ ਦੇ ਨੌਜਵਾਨਾਂ ਤੋਂ ਜਨਤਕ ਮੁਆਫ਼ੀ ਮੰਗਣ | ਉਨ੍ਹਾਂ ਆਖਿਆ ਕਿ ਮੁੱਖ ਜੱਜ ਵਲੋਂ ਨੌਜਵਾਨਾਂ ਨੂੰ ਕਾਕਰੋਚ ਕਹਿਣਾ ਦੇਸ਼ ਦੇ ਨੌਜਵਾਨਾਂ ਦਾ ਅਪਮਾਨ ਹੈ | ਉਨ੍ਹਾਂ ਆਖਿਆ ਕਿ ਪਹਿਲਾਂ ਹੀ ਦੇਸ਼ ਦੇ ਨੌਜਵਾਨ ਬੇਰੁਜ਼ਗਾਰੀ, ਮਹਿੰਗਾਈ, ਸਿੱਖਿਆ ਦੇ ਵਪਾਰੀਕਰਨ ਅਤੇ ਨਸ਼ਿਆਂ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਅਜਿਹੇ ਸਮੇਂ ਵਿਚ ਦੇਸ਼ ਦੀ ਸਰਵਉੱਚ ਨਿਆਂਪਾਲਿਕਾ ਦੇ ਅਹੁਦੇ 'ਤੇ ਬੈਠੇ ਵਿਅਕਤੀ ਵਲੋਂ ਨੌਜਵਾਨਾਂ ਲਈ ਅਪਮਾਨਜਨਕ ਸ਼ਬਦ ਵਰਤਣਾ ਅਤੇ ਉਨ੍ਹਾਂ ਨੂੰ ਕਾਕਰੋਚ ਕਹਿਣਾ, ਦੂਜਿਆਂ 'ਤੇ ਪਲਣ ਵਾਲੇ ਕਹਿਣਾ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ | ਜੇਕਰ ਨੌਜਵਾਨ ਸੜਕਾਂ 'ਤੇ ਉਤਰ ਕੇ ਸਵਾਲ ਪੁੱਛਦੇ ਹਨ ਤਾਂ ਇਸ ਦਾ ਕਾਰਨ ਸਰਕਾਰਾਂ ਦੀਆਂ ਨਾਕਾਮ ਨੀਤੀਆਂ ਹਨ, ਨਾ ਕਿ ਨੌਜਵਾਨਾਂ ਦੀ ਕੋਈ ਗ਼ਲਤੀ | ਉਨ੍ਹਾਂ ਆਖਿਆ ਕਿ ਨੌਜਵਾਨ ਭਾਰਤ ਸਭਾ ਇਹ ਸਪਸ਼ਟ ਕਰਦੀ ਹੈ ਕਿ ਦੇਸ਼ ਦਾ ਨੌਜਵਾਨ ਦੇਸ਼ ਦੀ ਤਾਕਤ ਹੈ,