ਰਾਜਪੁਰਾ, 17 ਮਈ (ਰਣਜੀਤ ਸਿੰਘ)-ਇੱਥੋਂ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਗੱਲ ਨੂੰ ਲੈ ਕੇ ਅੱਜ ਸਕੂਲ ਵਿਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੱਲ੍ਹਾਂ ਮਾਰਨ ਵਾਲਿਆਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਕੁਲਵੰਤ ਸਿੰਘ ਸਰਦਾਰਗੜ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਬਾਰ੍ਹਵੀਂ ਵਿਚ 101 ਬੱਚੇ ਸਨ ਜਿਨ੍ਹਾਂ ਵਿਚੋਂ ਸਾਰੇ ਦੇ ਸਾਰੇ ਬੱਚੇ ਬਹੁਤ ਹੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਨੇ ਅੱਗੇ ਦੱਸਿਆ ਕਿ ਵੰਦਨਾ ਬੇਦੀ ਨੇ 83 ਫ਼ੀਸਦੀ ਨੰਬਰ ਲੈ ਕੇ ਸਕੁੂਲ ਵਿਚ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ ਅਤੇ ਕਿਰਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸੇ ਤਰਾਂ ਦਸਵੀਂ ਜਮਾਤ ਦਾ ਨਤੀਜਾ ਵੀ ਸੌ ਪ੍ਰਤੀਸ਼ਤ ਰਿਹਾ ਅਤੇ ਇਸ ਵਿਚ ਮਨਮੀਤ ਨੇ ਪਹਿਲਾ, ਤਮਨਪੀ੍ਰਤ ਨੇ ਦੂਜਾ ਅਤੇ ਅਤੇ ਯਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਵਿਚ ਸ਼ਾਨਦਾਰ ਸਮਾਗਮ ਕਰਵਾ ਕੇ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਾਰੇ ਸਕੂਲ ਵਿਚ ਬੱਚੇ ਅਤੇ ਸਟਾਫ ਮੈਂਬਰ ਇਕ ਦੂਜੇ ਨੂੰ ਵਧਾਈਆਂ ਦੇ ਕੇ ਮੂੰਹ ਮਿੱਠਾ ਕਰਵਾ ਰਹੇ ਸਨ | ਸਟਾਫ ਮੈਂਬਰਾਂ ਨੇ ਬੱਚਿਆਂ ਨੂੰ ਕਿਹਾ ਕਿ ਉਹ ਅੱਗੇ ਜਾ ਕੇ ਹੋਰ ਮਿਹਨਤ ਕਰਨ ਤਾਂ ਕਿ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਜਾ ਸਕੇ |