08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਬਾਰ੍ਹਵੀਂ ਦੇ ਸਾਲਾਨਾ ਨਤੀਜਿਆਂ 'ਚੋਂ ਸੈਕੰਡਰੀ ਸਕੂਲ ਲੌਟ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਅਜੀਤ ਡੈਸਕ 18-05-2026
ਭਾਦਸੋਂ, 17 ਮਈ (ਪ੍ਰਦੀਪ ਦੰਦਰਾਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਟ ਦੇ ਬੱਚਿਆਂ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਮੱਲ੍ਹਾਂ ਮਾਰੀਆਂ | ਸਕੂਲ ਮੁਖੀ ਡਾ. ਦਿਲਸ਼ੇਰ ਕੌਰ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਬਾਰ੍ਹਵੀਂ ਦੇ ਸਾਇੰਸ ਵਿਸ਼ਿਆਂ ਵਿਚੋਂ ਹੋਣਹਾਰ ਵਿਦਿਆਰਥਣਾਂ ਹੁਸਨਪ੍ਰੀਤ ਕੌਰ ਨੇ 96 ਫ਼ੀਸਦੀ ਅੰਕਾਂ ਨਾਲ ਪਹਿਲਾ, ਮਨਪ੍ਰੀਤ ਕੌਰ ਨੇ 92 ਫ਼ੀਸਦੀ ਦੂਜਾ ਅਤੇ ਨਵਜੋਤ ਕੌਰ ਨੇ 90 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਕੁਲ 58 ਵਿਦਿਆਰਥੀ ਅਪੀਅਰ ਹੋਏ ਸਨ ਜਿਨ੍ਹਾਂ ਵਿਚੋਂ 3 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਤੋਂ ਇਲਾਵਾ 14 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ | ਇਸ ਮੌਕੇ ਸਾਇੰਸ ਅਤੇ ਆਰਟਸ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪਿ੍ੰਸੀਪਲ ਅਤੇ ਸਟਾਫ਼ ਨੇ ਸਨਮਾਨਿਤ ਕੀਤਾ | ਇਸ ਮੌਕੇ ਮਨਪ੍ਰੀਤ ਸਿੰਘ ਲੈਕ. ਫਿਜ਼ਿਕਸ, ਪਰਨੀਤ ਕੌਰ ਲੈਕ. ਕੈਮਿਸਟਰੀ, ਗੁਰਪ੍ਰੀਤ ਸਿੰਘ ਲੈਕ. ਫਿਜ਼ੀਕਲ ਐਜੂਕੇਸ਼ਨ ਅਤੇ ਰੁਪਿੰਦਰ ਕੌਰ ਲੈਕ. ਇੰਗਲਿਸ਼ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ 'ਚ ਅੱਗੇ ਵਧਣ ਲਈ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਹਲਕਾ ਪਟਿਆਲਾ ਦਿਹਾਤੀ ਨਿਯੁਕਤੀਆਂ 'ਚ ਓ.ਬੀ.ਸੀ. ਤੇ ਦਲਿਤ ਵਰਗ ਨੂੰ ਕੀਤਾ ਗਿਆ ਅਣਦੇਖਿਆ-ਗੁਰਮੀਤ ਚੌਹਾਨ ਅਗਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।