10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰਦੁਆਰਾ ਸ੍ਰੀ ਨਥਾਣਾ ਸਾਹਿਬ (ਜੰਡ ਮੰਗੋਲੀ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅਜੀਤ ਡੈਸਕ 18-05-2026
ਘਨੌਰ, 17 ਮਈ (ਸਰਦਾਰਾ ਸਿੰਘ ਲਾਛੜੂ)-ਵਾਹਿਗੁਰੂ ਜੀ ਦੀ ਅਪਾਰ ਕਿ੍ਪਾ ਸਦਕਾ ਹਲਕਾ ਘਨੌਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ (ਜੰਡ ਮੰਗੋਲੀ) ਵਿਖੇ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀ ਕਲਾ ਨਾਲ ਪਾਏ ਗਏ | ਇਸ ਧਾਰਮਿਕ ਸਮਾਗਮ ਦੀ ਸ਼ੁਰੂਆਤ 14 ਮਈ ਦਿਨ ਵੀਰਵਾਰ ਨੂੰ ਹੋਈ ਸੀ, ਜਿਸ ਦੀ ਸੰਪੂਰਨਤਾ 16 ਮਈ (ਸ਼ਨੀਵਾਰ) ਨੂੰ ਸਵੇਰੇ 9:30 ਵਜੇ ਹੋਈ | ਭੋਗ ਪੈਣ ਉਪਰੰਤ ਇਲਾਹੀ ਗੁਰਬਾਣੀ ਦੇ ਕੀਰਤਨ ਦਾ ਪ੍ਰਵਾਹ ਚੱਲਿਆ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾ ਕੇ ਨਿਹਾਲ ਕੀਤਾ | ਇਸ ਤੋਂ ਬਾਅਦ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਭਾਰਤੀ ਜਨਤਾ ਪਾਰਟੀ ਪਟਿਆਲਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਗੁਰੂ ਘਰ 'ਚ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਖ਼ੁਸ਼ੀ ਦੇ ਮੌਕੇ 'ਤੇ ਗੱਲਬਾਤ ਕਰਦਿਆਂ ਸ. ਭੰਗੂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਗੁਰੂ ਚਰਨਾਂ ਨਾਲ ਜੋੜਦੇ ਹਨ ਅਤੇ ਸਮਾਜ 'ਚ ਆਪਸੀ ਭਾਈਚਾਰੇ ਤੇ ਸਾਂਤੀ ਦਾ ਸੰਦੇਸ ਦਿੰਦੇ ਹਨ | ਉਨ੍ਹਾਂ ਸਮਾਗਮ 'ਚ ਪਹੁੰਚੀਆਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪਵਿੱਤਰ ਮੌਕੇ 'ਤੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਅਤੇ ਅਸ਼ੀਰਵਾਦ ਪ੍ਰਾਪਤ
ਪਿਛਲੀ ਖ਼ਬਰ ਮਹਿੰਦਰਾ ਪਰਿਵਾਰ ਦੀ ਧੱਕੇਸ਼ਾਹੀ ਖ਼ਿਲਾਫ਼ ਬਹਾਵਲਪੁਰ ਸਮਾਜ 'ਚ ਭਾਰੀ ਰੋਸ 2027 'ਚ ਕਾਂਗਰਸ ਨੂੰ ਮਿਲੇਗਾ ਕਰਾਰਾ ਜਵਾਬ... ਅਗਲੀ ਖ਼ਬਰ 6 ਤੋਂ 15 ਫ਼ੀਸਦੀ ਤੱਕ ਡਿਊਟੀ ਵਧਾਉਣਾ ਸਰਾਫ਼ਾ ਉਦਯੋਗ ਅਤੇ ਆਮ ਲੋਕਾਂ ਲਈ ਵੱਡਾ ਝਟਕਾ-ਕਾਕਾ ਜਵੈਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।