10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰਦੁਆਰਾ ਸ੍ਰੀ ਝਰਵਾਣਾ ਸਾਹਿਬ ਵਿਖੇ ਮਾਤਾ ਗੁਜਰ ਕੌਰ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਗੁਰਦੁਆਰਾ ਸ੍ਰੀ ਝਰਵਾਣਾ ਸਾਹਿਬ ਦਿੱਤੂਪੁਰ ਵਿਖੇ ਸਲਾਨਾ ਨਤੀਜਿਆਂ ਵਿਚੋਂ ਵਧੀਆ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਗਿਆਨੀ ਠਾਕੁਰ ਸਿੰਘ ਪਟਿਆਲਾ | ਅਜੀਤ ਤਸਵੀਰ <br/> 18-05-2026
ਭਾਦਸੋਂ, 17 ਮਈ (ਪ੍ਰਦੀਪ ਦੰਦਰਾਲਾ)-ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸ੍ਰੀ ਝਰਵਾਣਾ ਸਾਹਿਬ ਦਿੱਤੂਪੁਰ ਜੱਟਾਂ ਵਿਖੇ ਮਾਤਾ ਗੁਜਰ ਕੌਰ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪ੍ਰਬੰਧਕਾਂ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਇਸ ਸਮੇਂ ਸੀ੍ਰ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਸਮੇਂ ਗਿਆਨੀ ਠਾਕੁਰ ਸਿੰਘ ਪਟਿਆਲਾ ਵਾਲਿਆਂ ਨੇ ਗੁਰਮਤਿ ਵਿਚਾਰਾਂ ਕੀਤੀਆਂ | ਇਸ ਤੋਂ ਇਲਾਵਾ ਪੰਜਵੀਂ, ਦਸਵੀਂ ਅਤੇ ਬਾਰ੍ਹਵੀਂ 'ਚੋਂ ਵਧੀਆ ਅੰਕ ਹਾਸਲ ਕਰਨ ਵਾਲੇ ਬੱਚਿਆਂ ਨੂੰ ਘੜੀਆਂ ਦੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਦਿੱਤੂਪੁਰ, ਰਣਜੀਤ ਸਿੰਘ ਦਿੱਤੂਪੁਰ ਤੋਂ ਇਲਾਵਾ ਸਮੂਹ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ-ਗੁਲਾਬ ਚੰਦ ਕਟਾਰੀਆ ਅਗਲੀ ਖ਼ਬਰ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਨਾਲ ਹੌਸਲਾ ਵਧਦਾ ਹੈ-ਡਾ. ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।