10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ-ਗੁਲਾਬ ਚੰਦ ਕਟਾਰੀਆ

ਸਹਿਕਾਰ ਭਾਰਤੀ ਪੰਜਾਬ ਵਲੋਂ ਕਰਵਾਈ ਜਾਗਰੂਕਤਾ ਗੋਸ਼ਟੀ ਦੇ ਦੌਰਾਨ ਸਮੂਹ ਮੈਂਬਰਾਂ ਨਾਲ ਤਸਵੀਰ ਕਰਵਾਉਂਦੇ ਹੋਏ | ਅਜੀਤ ਤਸਵੀਰ <br/> 18-05-2026
ਪਟਿਆਲਾ, 17 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਸਹਿਕਾਰਤਾ ਅੰਦੋਲਨ ਪਿੰਡਾਂ ਦੇ ਵਿਕਾਸ ਅਤੇ ਸਮਾਜਕ ਮਜ਼ਬੂਤੀ ਦਾ ਅਹਿਮ ਆਧਾਰ ਹੈ | ਉਹ ਅੱਜ ਇੱਥੇ ਸਹਿਕਾਰ ਭਾਰਤੀ ਪੰਜਾਬ ਵਲੋਂ ਕਰਵਾਈ ਜਾਗਰੂਕਤਾ ਗੋਸ਼ਠੀ ਨੂੰ ਸੰਬੋਧਨ ਕਰ ਰਹੇ ਸਨ | ਰਾਜਪਾਲ ਨੇ ਕਿਹਾ ਕਿ 'ਸੰਸਕਾਰ ਤੋਂ ਸਹਿਕਾਰ'' ਦਾ ਸਿਧਾਂਤ ਸਮਾਜ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ | ਜਦੋਂ ਸਮਾਜ ਵਿਚ ਚੰਗੇ ਸੰਸਕਾਰ ਪੈਦਾ ਹੁੰਦੇ ਹਨ ਤਾਂ ਲੋਕ ਇਕ-ਦੂਜੇ ਦੀ ਮਦਦ ਲਈ ਅੱਗੇ ਆਉਂਦੇ ਹਨ ਅਤੇ ਇਸ ਨਾਲ ਸਹਿਕਾਰਤਾ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਸਹਿਕਾਰਤਾ ਸੰਸਥਾਵਾਂ ਲੰਮੇ ਸਮੇਂ ਤੋਂ ਪਿੰਡਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਡੇਅਰੀ ਖੇਤਰ ਵਿਚ ਸਹਿਕਾਰਤਾ ਦਾ ਵੱਡਾ ਯੋਗਦਾਨ ਹੈ | ਕਿਸਾਨਾਂ ਨੂੰ ਖਾਦ, ਬੀਜ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਹਿਕਾਰਤਾ ਸੰਸਥਾਵਾਂ ਨੇ ਅਹਿਮ ਭੂਮਿਕਾ ਨਿਭਾਈ ਹੈ | ਡੇਅਰੀ ਖੇਤਰ ਵਿਚ ਵੀ ਸਹਿਕਾਰਤਾ ਨੇ ਪਿੰਡਾਂ ਦੇ ਲੋਕਾਂ ਨੂੰ ਆਤਮਨਿਰਭਰ ਬਣਾਉਣ ਵਿਚ ਮਦਦ ਕੀਤੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਹਿਕਾਰਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਪਿੰਡਾਂ ਦੀ ਆਰਥਿਕਤਾ ਨੂੰ ਵੱਡਾ ਫਾਇਦਾ ਹੋ ਸਕਦਾ ਹੈ | ਪੰਜਾਬੀਆਂ ਦੀ ਸ਼ਲਾਘਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ ਦੀ ਖਾਦ ਸੁਰੱਖਿਆ ਵਿਚ ਅਹਿਮ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਖੇਡਾਂ ਵਿਚ ਵੀ ਦੇਸ਼ ਅਤੇ ਵਿਦੇਸ਼ 'ਚ ਨਾਮ ਰੌਸ਼ਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਸੰਸਥਾ ਜਾਂ ਸਮਾਜ ਦੀ ਤਰੱਕੀ ਲਈ ਇਮਾਨਦਾਰ ਅਤੇ ਨਿਸ਼ਠਾਵਾਨ ਲੀਡਰਸ਼ਿਪ ਬਹੁਤ ਜ਼ਰੂਰੀ ਹੈ | ਸਹਿਕਾਰਤਾ ਸੰਸਥਾਵਾਂ ਵਿਚ ਯੋਗ ਅਤੇ ਲੋਕ-ਹਿਤੈਸ਼ੀ ਵਿਅਕਤੀਆਂ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਸੰਸਥਾਵਾਂ ਲੋਕਾਂ ਦੀ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਸਕਣ | ਇਸ ਮੌਕੇ ਸਹਿਕਾਰ ਭਾਰਤੀ ਪੰਜਾਬ ਦੇ ਅਹੁਦੇਦਾਰਾਂ ਵਲੋਂ ਰਾਜਪਾਲ ਦਾ ਸਵਾਗਤ ਕੀਤਾ ਗਿਆ | ਸਮਾਗਮ ਦੌਰਾਨ ਸਹਿਕਾਰਤਾ ਖੇਤਰ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-
ਪਿਛਲੀ ਖ਼ਬਰ ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ-ਗੁਲਾਬ ਚੰਦ ਕਟਾਰੀਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਝਰਵਾਣਾ ਸਾਹਿਬ ਵਿਖੇ ਮਾਤਾ ਗੁਜਰ ਕੌਰ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।