11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵੱਡੀ ਨਦੀ ਦੇ ਬੰਨ੍ਹ ਮਜ਼ਬੂਤ ਕਰਕੇ ਕੰਢਿਆਂ 'ਤੇ ਬੂਟੇ ਲਗਾਏ ਜਾਣਗੇ-ਡਾ. ਬਲਬੀਰ ਸਿੰਘ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ | ਅਜੀਤ ਤਸਵੀਰ <br/> 18-05-2026
ਪਟਿਆਲਾ, 17 ਮਈ (ਮਨਦੀਪ ਸਿੰਘ ਖਰੌੜ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਪਟਿਆਲਾ ਨੂੰ ਹੜ੍ਹਾਂ ਤੋਂ ਪੱਕੀ ਰਾਹਤ ਦਿਵਾਉਣ ਦੀ ਯੋਜਨਾ ਉਪਰ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਦੌਲਤਪੁਰ ਤੋਂ ਲੈਕੇ ਡਕਾਲਾ ਰੋਡ ਤੱਕ ਵੱਡੀ ਨਦੀ ਦੇ ਬੰਨ੍ਹ ਮਜ਼ਬੂਤ ਕਰਨ ਸਮੇਤ ਡਕਾਲਾ ਰੋਡ ਤੋਂ ਘੱਗਰ ਤੱਕ 4 ਕਿੱਲੋਮੀਟਰ ਲੰਬਾਈ ਨੂੰ ਵੀ ਹੋਰ ਡੂੰਘਾ ਕਰਕੇ ਇਸ ਦੀ ਪਾਣੀ ਲਿਜਾਉਣ ਦੀ ਸਮਰੱਥਾ ਵਧਾਈ ਜਾ ਰਹੀ ਹੈ | ਡਾ. ਬਲਬੀਰ ਸਿੰਘ, ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ | ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਦੇ 650 ਸਾਲਾ ਜਨਮ ਦਿਨ ਦੇ ਸੰਬੰਧ ਵਿਚ ਇਕੱਲੇ ਪਟਿਆਲਾ ਜ਼ਿਲ੍ਹੇ ਵਿਚ ਹੀ 6.5 ਲੱਖ ਬੂਟੇ ਲਾਏ ਜਾਣੇ ਹਨ, ਜਿਸ 'ਚੋਂ ਵੱਡੀ ਗਿਣਤੀ ਬੂਟੇ ਵੱਡੀ ਨਦੀ ਦੇ ਬੰਨ੍ਹ ਮਜ਼ਬੂਤ ਕਰਕੇ ਇਸ ਦੇ ਕਿਨਾਰਿਆਂ 'ਤੇ ਲਗਾਏ ਜਾਣ ਦੀ ਤਜਵੀਜ਼ ਹੈ, ਜਿਸ ਲਈ ਜੰਗਲਾਤ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ | ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਵੱਡੀ ਨਦੀ ਦੇ ਕਿਨਾਰੇ ਦੌਲਤਪੁਰ ਤੇ ਸਨੀ ਇੰਨਕਲੇਵ ਨੇੜੇ 87 ਕਰੋੜ ਰੁਪਏ ਦੀ ਲਾਗਤ ਨਾਲ ਲੱਗ ਰਹੇ ਦੋਵੇਂ ਐੱਸ.ਟੀ.ਪੀਜ਼ 'ਚੋਂ ਪਾਣੀ ਨੂੰ ਟਰੀਟ ਕਰਕੇ ਇਸ ਨੂੰ ਸਿੰਚਾਈ ਲਈ ਵਰਤਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਨੇ ਇਸ ਮੌਕੇ ਹਿਆਣਾ ਕਲਾਂ ਛੱਪੜ 'ਚ ਮਰੀਆਂ ਮੱਛੀਆਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਲੋੜੀਂਦੀ ਕਾਰਵਾਈ ਕਰਕੇ ਇਸ ਛੱਪੜ ਦੀ ਸਫ਼ਾਈ ਦੇ ਨਿਰਦੇਸ਼ ਦਿੱਤੇ | ਸਿਹਤ ਮੰਤਰੀ ਨੇ ਤਿ੍ਪੜੀ ਇਲਾਕੇ ਵਿਚ ਡੀ.ਐਲ.ਐਫ. ਕਾਲੋਨੀ ਨੇੜੇ ਟੁੱਟੀਆਂ ਸੜਕਾਂ ਦਾ ਗੰਭੀਰ ਨੋਟਿਸ ਲੈਂਦਿਆਂ ਨਗਰ ਨਿਗਮ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਸ ਸੜਕ ਦੀ ਸਮੱਸਿਆ ਦਾ ਇਸੇ ਹਫ਼ਤੇ ਦੇ ਅੰਦਰ-ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਦੱਸਿਆ ਕਿ ਇਰਾਨ-ਇਜ਼ਰਾਇਲ ਜੰਗ ਕਰਕੇ ਲੁੱਕ ਦਾ ਸੰਕਟ ਆਉਣ ਨਾਲ ਸੜਕਾਂ ਦੇ ਕੰਮ 'ਚ ਕੁਝ ਦੇਰੀ ਹੋਈ ਹੈ ਪਰੰਤੂ ਅਗਲੇ ਕੁਝ ਦਿਨਾਂ ਦੇ ਅੰਦਰ ਪਟਿਆਲਾ ਦਿਹਾਤੀ ਹਲਕੇ ਦੀਆਂ 10 ਮੁੱਖ ਸੜਕਾਂ ਦਾ ਕੰਮ ਮੁਕੰਮਲ ਕਰਵਾ ਦਿੱਤਾ ਜਾਵੇਗਾ | ਡਾ. ਬਲਬੀਰ ਸਿੰਘ ਨੇ ਇਸ ਦੌਰਾਨ ਐਲ.ਐਂਡ.ਟੀ ਵਲੋਂ ਪਾਣੀ ਦੀਆਂ ਪਾਈਪਾਂ ਪਾਉਣ ਕਰਕੇ ਟੁੱਟੀਆਂ ਸੜਕਾਂ, ਪਟਿਆਲਾ ਦਿਹਾਤੀ ਹਲਕੇ 'ਚ 42 ਪਿੰਡਾਂ 'ਚ ਲੋੜਵੰਦਾਂ ਨੂੰ 5 ਮਰਲੇ ਦੇ ਪਲਾਟ ਦੇਣ ਸਮੇਤ ਪਿੰਡਾਂ 'ਚ ਲਾਲ ਲਕੀਰ ਦੇ ਅੰਦਰ ਮਾਲਕਾਨਾ ਹੱਕ ਦੇਣ ਅਤੇ ਬਾਰਨ, ਘਮਰੌਦਾ ਤੇ ਮੰਡੌੜ ਦੇ ਛੱਪੜਾਂ ਦੀ ਸਫ਼ਾਈ ਦੇ ਨਵੀਨੀਕਰਨ ਦੇ ਕੰਮ ਵੀ ਜਾਇਜ਼ਾ ਲਿਆ | ਇਸ ਬੈਠਕ ਦੌਰਾਨ ਏ.ਡੀ.ਸੀ. ਅਨੁਪਿ੍ਤਾ ਜੌਹਲ, ਏ.ਸੀ.ਏ ਪੀਡੀਏ ਪਰਮਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਸਿੰਘ, ਜ਼ਿਲ੍ਹਾ ਪਰਿਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ ਸਮੇਤ ਨਗਰ ਨਿਗਮ, ਜੰਗਲਾਤ, ਸੀਵਰੇਜ ਬੋਰਡ, ਡਰੇਨੇਜ ਤੇ ਹੋਰ ਸੰਬੰਧਿਤ ਵਿਭਾਗਾਂ ਦੇ ਜ਼ਿਲ੍ਹਾ
ਪਿਛਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ ਅਗਲੀ ਖ਼ਬਰ ਸਕੂਲ ਆਫ਼ ਹੈਪੀਨੈੱਸ ਘਨੌਲਾ ਦੇ ਦੋ ਹੋਰ ਵਿਦਿਆਰਥੀਆਂ ਦੀ ਹੋਈ ਨਵੋਦਿਆ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।