11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪੰਜਾਬ ਸਟੇਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਚੇਅਰਮੈਨ ਪੀ.ਆਰ.ਟੀ.ਸੀ. ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 18-05-2026
ਪਟਿਆਲਾ, 17 ਮਈ (ਅ.ਸ. ਆਹਲੂਵਾਲੀਆ)-ਪੰਜਾਬ ਸਟੇਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਪਟਿਆਲਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਚੇਅਰਮੈਨ ਪੀ.ਆਰ.ਟੀ.ਸੀ. ਹਰਪਾਲ ਜੁਨੇਜਾ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ | ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਚੇਅਰਮੈਨ ਜੁਨੇਜਾ ਦੁਆਰਾ ਪੀ.ਆਰ.ਟੀ.ਸੀ. ਦੀ ਬਿਹਤਰੀ, ਯਾਤਰੀ ਸਹੂਲਤਾਂ ਵਿਚ ਸੁਧਾਰ ਅਤੇ ਪ੍ਰਬੰਧਕੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸਰਾਹਨਾ ਕੀਤੀ | ਮੀਟਿੰਗ ਦੌਰਾਨ ਮੈਂਬਰਾਂ ਨੇ ਪੁਰਾਣੇ ਅਤੇ ਨਵੇਂ ਬੱਸ ਅੱਡਿਆਂ ਨਾਲ ਸੰਬੰਧਿਤ ਕੁਝ ਅਹਿਮ ਵਿਕਾਸ ਕਾਰਜਾਂ ਅਤੇ ਲੋੜੀਂਦੇ ਸੁਝਾਵ ਚੇਅਰਮੈਨ ਹਰਪਾਲ ਜੁਨੇਜਾ ਦੇ ਧਿਆਨ ਵਿਚ ਲਿਆਂਦੇ | ਚੇਅਰਮੈਨ ਜੁਨੇਜਾ ਨੇ ਇਨ੍ਹਾਂ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ | ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਚੇਅਰਮੈਨ ਹਰਪਾਲ ਜੁਨੇਜਾ ਨੂੰ ਪੀ.ਆਰ.ਟੀ.ਸੀ. ਦੀ ਤਰੱਕੀ ਅਤੇ ਜਨਹਿਤ ਦੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਆਪਣਾ ਪੂਰਨ ਸਹਿਯੋਗ ਅਤੇ ਸ਼ੁਭਕਾਮਨਾਵਾਂ ਵੀ ਪ੍ਰਗਟ ਕੀਤੀਆਂ | ਇਸ ਮੌਕੇ ਪੈਨਸ਼ਨ ਐਸੋਸੀਏਸ਼ਨ ਦੇ ਆਗੂ ਗੁਰਦੀਪ ਸਿੰਘ ਵਾਲੀਆ ਪ੍ਰਧਾਨ, ਅਜੀਤ ਸਿੰਘ ਸੈਣੀ ਚੇਅਰਮੈਨ, ਸਤਪਾਲ ਸਿੰਘ ਚੰਬਲ ਜਨਰਲ ਸਕੱਤਰ, ਗੁਰਮੀਤ ਸਿੰਘ ਟਿਵਾਣਾ ਵਿੱਤ ਸਕੱਤਰ, ਪਰਮਜੀਤ ਸਿੰਘ ਮੀਤ ਪ੍ਰਧਾਨ, ਹਰਚਰਨ ਸਿੰਘ ਗਿੱਲ ਮੀਤ ਪ੍ਰਧਾਨ, ਬਲਦੇਵ ਕਿ੍ਸ਼ਨ ਸ਼ਰਮਾ, ਅਸ਼ੋਕ ਪਰਾਸ਼ਰ ਸੀਨੀਅਰ ਮੈਂਬਰ ਤੋਂ ਇਲਾਵਾ ਹੈਰੀ ਮੁਖਮੈਲਪੁਰ, ਰਾਹੁਲ ਮਹਿਤਾ ਸਮੇਤ ਹੋਰ ਮੈਂਬਰ ਹਾਜ਼ਰ ਰਹੇ |
ਪਿਛਲੀ ਖ਼ਬਰ ਪੰਜਾਬ ਸਟੇਟ ਕਰਮਚਾਰੀ ਦਲ ਵਲੋਂ ਸੈਨੀਟੇਸ਼ਨ ਵਿਭਾਗ ਦੇ ਮੁਖੀ ਨਾਲ ਕੀਤੀ ਬੈਠਕ ਅਗਲੀ ਖ਼ਬਰ ਮਾਮਲਾ ਪਟਿਆਲਾ ਦਿਹਾਤੀ ਦੇ ਪਿੰਡ ਲੰਗ ਦੀ ਪੰਚਾਇਤ ਨੂੰ ਭੰਗ ਕਰਨ ਦਾ 'ਆਪ' ਦੇ ਸੱਥਾਂ ਤੋਂ ਸਰਕਾਰਾਂ ਚਲਾਉਣ ਦੇ ਦਾਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।