03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਰਾਜਪਾਲ ਗੁਲਾਬ ਚੰਦ ਕਟਾਰੀਆਂ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਚੇਅਰ ਸਥਾਪਿਤ ਕਰਨ ਨੂੰ ਹਾਂ-ਪੱਖੀ ਹੁੰਗਾਰਾ ਦੇਣਾ ਸਲਾਹੁਣਯੋਗ - ਕੈਂਥ

ਅਜੀਤ ਡੈਸਕ 19-05-2026
ਨਾਭਾ, 18 ਮਈ (ਜਗਨਾਰ ਸਿੰਘ ਦੁਲੱਦੀ)-ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ ਨੂੰ ਫਿਰ ਤੋਂ ਉਹੀ ਏਕਤਾ, ਨੌਜਵਾਨ ਸ਼ਕਤੀ ਅਤੇ ਸਮਾਜਿਕ ਸਦਭਾਵਨਾ ਦੀ ਲੋੜ ਹੈ, ਜਿਸ ਦਾ ਸੰਦੇਸ਼ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਆਪਣੇ ਜੀਵਨ ਰਾਹੀਂ ਦਿੱਤਾ ਸੀ | ਉਨ੍ਹਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਅਪੀਲ ਕਰਦਿਆਂ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਮ 'ਤੇ ਪੰਜਾਬ ਦੀ ਕਿਸੇ ਯੂਨੀਵਰਸਿਟੀ ਵਿਚ ਇਕ ਵਿਸ਼ੇਸ਼ ਚੇਅਰ ਸਥਾਪਿਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਜੀਵਨ, ਇਤਿਹਾਸ ਅਤੇ ਵਿਰਾਸਤ ਨਾਲ ਸੰਬੰਧਿਤ ਖੋਜ ਅਤੇ ਦਸਤਾਵੇਜ਼ੀਕਰਨ ਨੂੰ ਪ੍ਰੋਤਸਾਹਨ ਮਿਲ ਸਕੇ | ਭਾਜਪਾ ਆਗੂ ਕੈਂਥ ਨੇ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਰਾਮਗੜ੍ਹੀਆ ਭਾਈਚਾਰੇ ਲਈ, ਸਗੋਂ ਪੰਜਾਬ ਅਤੇ ਦੇਸ਼ ਦੀ ਇਤਿਹਾਸਕ ਚੇਤਨਾ ਨੂੰ ਮਜ਼ਬੂਤ ਕਰਨ ਲਈ ਵੀ ਇਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ | ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਰਾਮਗੜ੍ਹੀਆ ਭਾਈਚਾਰੇ ਵਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਵਿਚ ਕਰਵਾਏ ਗਏ ਸਮਾਗਮ ਦੌਰਾਨ, ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਉਨ੍ਹਾਂ ਦੀ ਇਹ ਮੰਗ ਗੰਭੀਰਤਾ ਨਾਲ ਸੁਣਦਿਆਂ ਕਿਹਾ ਕਿ ਇਸ ਸੰਬੰਧੀ ਲੋੜੀਂਦੇ ਦਸਤਾਵੇਜ਼ ਉਨ੍ਹਾਂ ਤੱਕ ਪਹੁੰਚਾਏ ਜਾਣ ਤਾਂ ਜੋ ਜਲਦ ਹੀ ਪੰਜਾਬ ਦੇ ਕਿਸੇ ਸਿੱਖਿਆ ਸੰਸਥਾਨ ਵਿਚ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਮ 'ਤੇ ਚੇਅਰ ਸਥਾਪਿਤ ਕਰਨ ਦੀ ਪ੍ਰਕਿਰਿਆ ਅੱਗੇ ਵਧਾਈ ਜਾ ਸਕੇ |
ਪਿਛਲੀ ਖ਼ਬਰ ਪਾਤੜਾਂ ਇਲਾਕੇ 'ਚ ਵਿੱਦਿਆ ਦੇ ਖੇਤਰ 'ਚ ਚਾਨਣ ਮੁਨਾਰਾ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਬਹਿਰ ਸਾਹਿਬ... ਅਗਲੀ ਖ਼ਬਰ ਨਕਈ ਭਰਾਵਾਂ ਨੂੰ ਸਦਮਾ-ਮਾਤਾ ਜੋਗਿੰਦਰ ਕੌਰ ਸਵਰਗਵਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।