03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ 4 ਨਾਮਜ਼ਦਗੀ ਪੇਪਰ ਰੱਦ

ਐਸ.ਡੀ.ਐਮ. ਸੁਖਜਿੰਦਰ ਸਿੰਘ ਟਿਵਾਣਾ <br/> 19-05-2026
ਰਾਜਪੁਰਾ, 18 ਮਈ (ਰਣਜੀਤ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਵੇਂ ਕਿ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਿਆ ਹੈ ਅਤੇ ਉਮੀਦਵਾਰਾਂ ਨੇ ਘਰੋਂ ਘਰੀਂ ਜਾ ਕੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ਅੱਜ ਨਾਮਜ਼ਦਗੀ ਪੇਪਰਾਂ ਦੀ ਛਾਣਬੀਣ ਦੌਰਾਨ 4 ਨਾਮਜ਼ਦਗੀ ਪੇਪਰ ਰੱਦ ਕੀਤੇ ਗਏ ਜਿਸ ਕਾਰਨ ਵਿਰੋਧੀ ਧਿਰਾਂ ਇਸ ਨੂੰ ਰਾਜਨੀਤਕ ਧੱਕੇਸ਼ਾਹੀ ਦਸ ਰਹੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਰਾਜਪੁਰਾ ਸੁਖਜਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ 13 ਤੋਂ 16 ਤੱਕ ਨਾਮਜ਼ਦਗੀ ਪੇਪਰ ਫਾਈਲ ਕਰਨੇ ਸਨ | 18 ਤਾਰੀਖ਼ ਨੂੰ ਪੇਪਰਾਂ ਦੀ ਛਾਣਬੀਣ ਹੋਣੀ ਸੀ ਜਿਨ੍ਹਾਂ 'ਚੋਂ 4 ਨਾਮਜ਼ਦਗੀ ਪੇਪਰ ਵੱਖ-ਵੱਖ ਕਾਰਨਾਂ ਕਰ ਕੇ ਰੱਦ ਕਰ ਦਿੱਤੇ ਗਏ | ਉਨ੍ਹਾਂ ਅੱਗੇ ਦੱਸਿਆ ਕਿ 16 ਤਾਰੀਖ਼ ਤੱਕ 187 ਨਾਮਜ਼ਦਗੀ ਪੇਪਰ ਦਾਖ਼ਲ ਹੋਏ ਸਨ | ਜਿਨ੍ਹਾਂ ਵਿਚ ਚਾਰੇ ਪਾਰਟੀਆਂ ਸੱਤਾਧਾਰੀ ਧਿਰ, ਸ਼ੋ੍ਰਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ, ਬਸਪਾ, ਆਜ਼ਾਦ ਅਤੇ ਹੋਰ ਪਾਰਟੀਆਂ ਦੇ ਉਮੀਦਵਾਰ ਸ਼ਾਮਲ ਹਨ ਅਤੇ ਇਨ੍ਹਾਂ ਵਿਚ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਕੱਲ੍ਹ 19 ਮਈ ਨੂੰ ਨਾਮਜ਼ਦਗੀ ਪੇਪਰ ਵਾਪਸ ਲੈਣ ਦੀ ਆਖ਼ਰੀ ਤਾਰੀਖ਼ ਹੈ ਉਸ ਤੋਂ ਬਾਅਦ ਤਸਵੀਰ ਸਾਫ਼ ਹੋ ਜਾਵੇਗੀ | ਇਸ ਸੰਬੰਧੀ ਜਦੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਰਾਜਨੀਤਕ ਧੱਕੇਸ਼ਾਹੀ ਹੈ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਵਲੋਂ ਹਰਪ੍ਰੀਤ ਸਿੰਘ ਕੂਕਾ ਦੇ ਚੋਣ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ 'ਚ ਵੱਡੀ ਜਿੱਤ ਦਰਜ ਕਰੇਗਾ - ਬੀਬੀ ਹਰਪ੍ਰੀਤ ਕੌਰ ਰਾਮਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।