03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਆਮ ਆਦਮੀ ਪਾਰਟੀ ਦੀ ਪਾਤੜਾਂ ਦੇ ਵਾੜਨਵਰ 3 ਤੋਂ ਉਮੀਦਵਾਰ ਰੀਚਾ ਗਰਗ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 19-05-2026
ਪਾਤੜਾਂ, 18 ਮਈ (ਗੁਰਇਕਬਾਲ ਸਿੰਘ ਖਾਲਸਾ)-ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਨੂੰ ਲੈ ਕੇ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੀਚਾ ਗਰਗ ਵਲੋਂ ਆਪਣੇ ਸਾਥੀਆਂ ਸਮੇਤ ਵਾਰਡ ਅੰਦਰ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਨਾ ਤੇਜ ਕਰ ਦਿੱਤਾ ਹੈ | ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੀਚਾ ਗਰਗ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦੇ ਪਤੀ ਸੋਨੀ ਜਲੂਰ ਵਾਰਡ ਨੰਬਰ ਚਾਰ ਤੋਂ ਕੌਂਸਲਰ ਰਹਿ ਚੁੱਕੇ ਹਨ ਤੇ ਉਨ੍ਹਾਂ ਵਲੋਂ ਵਾਰਡ ਅੰਦਰ ਵਿਕਾਸ ਕਾਰਜ ਦਾ ਕੋਈ ਵੀ ਕੰਮ ਬਾਕੀ ਨਹੀਂ ਛੱਡਿਆ ਅਤੇ ਹੁਣ ਉਹ ਵਾਰਡ ਨੰਬਰ ਤਿੰਨ ਤੋਂ ਚੋਣ ਲੜ ਰਹੇ ਹਨ ਅਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਵਾਰਡ ਅੰਦਰ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਇਹਨਾਂ ਨਾਲ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸਮਾਜ ਸੇਵਾ ਤੇ ਲੋਕ ਭਲਾਈ ਦੇ ਕੰਮਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਹਨ ਸਰਪੰਚ ਗੱਜਣ ਸਿੰਘ ਹਰਿਆਊ ਅਗਲੀ ਖ਼ਬਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਵਲੋਂ ਹਰਪ੍ਰੀਤ ਸਿੰਘ ਕੂਕਾ ਦੇ ਚੋਣ ਦਫ਼ਤਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।