03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਰਿਕਾਰਡ ਤੋੜ ਵੋਟਾਂ ਨਾਲ ਜਿੱਤੇਗਾ-ਬਾਬੂ ਕਬੀਰ ਦਾਸ, ਤੇਜਬੀਰ ਸਿੰਘ ਖਾਂਗ

ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ੁਤਰਾਨਾ ਦੇ ਇੰਚਾਰਜ ਬਾਬੂ ਕਬੀਰ ਦਾਸ ਅਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇਜਬੀਰ ਸਿੰਘ ਖਾਂਗ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ :-ਗੁਰਇਕਬਾਲ ਸਿੰਘ ਖਾਲਸਾ <br/> 19-05-2026
ਪਾਤੜਾਂ, 18 ਮਈ (ਗੁਰਇਕਬਾਲ ਸਿੰਘ ਖਾਲਸਾ)-ਨਗਰ ਕੌਂਸਲ ਪਾਤੜਾਂ ਦੀਆਂ ਹੋ ਰਹੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇਨਚਾਰਜ ਬਾਬੂ ਕਬੀਰ ਦਾਸ ਤੇ ਯੂਥ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਤੇਜ਼ਬੀਰ ਸਿੰਘ ਖਾਂਗ ਨੇ ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਕਤ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਪਿਛਲੀ ਅਕਾਲੀ ਸਰਕਾਰ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਸ਼ੁਤਰਾਣਾ ਅਤੇ ਪਾਤੜਾ ਸ਼ਹਿਰ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਹੋਏ ਸਨ, ਉਸ ਨੂੰ ਦੇਖਦਿਆ ਪਾਤੜਾਂ ਸ਼ਹਿਰ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਸਹਿਯੋਗ ਦੇ ਰਹੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਉਕਤ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਪਾਤੜਾਂ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ | ਇਸ ਮੌਕੇ ਜਤਿੰਦਰ ਸਿੰਘ ਹਨੀ ਸਿੱਧੂ ,ਵਿਸ਼ਾਲ ਗੋਇਲ, ਹਰਪਾਲ ਸਿੰਘ ਸਮੇਤ ਵੱਖ-ਵੱਖ ਅਕਾਲੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਬੰਨਵਾਲਾ ਨੇ ਕਾਂਗਰਸੀ ਉਮੀਦਵਾਰ ਬੀਬੀ ਲਾਭ ਕੌਰ ਦੇ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਸਮਾਜ ਸੇਵਾ ਤੇ ਲੋਕ ਭਲਾਈ ਦੇ ਕੰਮਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਹਨ ਸਰਪੰਚ ਗੱਜਣ ਸਿੰਘ ਹਰਿਆਊ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।