03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਚੋਣਾਂ ਲਈ 137 ਉਮੀਦਵਾਰਾਂ ਨੇ ਨਾਮਜ਼ਦਗੀਆਂ ਕੀਤੀਆਂ ਦਾਖ਼ਲ- ਉਪ ਮੰਡਲ ਮੈਜਿਸਟ੍ਰੇਟ ਸੋਮਲ

ਅਜੀਤ ਡੈਸਕ 19-05-2026
ਨਾਭਾ, 18 ਮਈ (ਜਗਨਾਰ ਸਿੰਘ ਦੁਲੱਦੀ)-ਨਗਰ ਕੌਂਸਲ ਚੋਣਾਂ ਦੀ ਨਾਮਜ਼ਦਗੀ ਦੇ ਆਖ਼ਰੀ ਦਿਨ ਨਾਭਾ ਸ਼ਹਿਰ ਤੋਂ ਕਾਂਗਰਸ ਦੇ 35 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਗਈਆਂ ਹਨ | ਜਾਣਕਾਰੀ ਦਿੰਦਿਆਂ ਚੋਣ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਅਰਵਿੰਦਰਪਾਲ ਸਿੰਘ ਸੋਮਲ ਨੇ ਦੱਸਿਆ ਕਿ ਇਸ ਤੋਂ ਇਲਾਵਾ 'ਆਪ' ਨੇ 35, ਸ੍ਰੋਮਣੀ ਅਕਾਲੀ ਦਲ ਨੇ 21 ਅਤੇ ਭਾਜਪਾ ਦੇ 25, ਬਸਪਾ ਦੇ 5 ਅਤੇ 16 ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 137 ਚੋਣਾਂ ਲੜ ਰਹੇ ਵਿਅਕਤੀਆਂ ਵਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਉਪਰੋਕਤ ਉਮੀਦਵਾਰਾਂ ਵਿਚ ਕਵਰਿੰਗ ਉਮੀਦਵਾਰ ਵੀ ਸ਼ਾਮਲ ਹਨ, ਜਿਨ੍ਹਾਂ ਦੀਆ ਨਾਮਜ਼ਦਗੀਆਂ ਉਮੀਦਵਾਰਾਂ ਦੇ ਫਾਰਮ ਜਾਂਚਣ ਬਾਅਦ ਵਾਪਸ ਗਿਣੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਅੱਜ 19 ਮਈ ਨੂੰ ਕਾਗ਼ਜ਼ਾਂ ਦੀ ਵਾਪਸੀ ਹੋਵੇਗੀ | 'ਅਜੀਤ' ਪ੍ਰਤੀਨਿਧ ਨਾਲ ਗੱਲਬਾਤ ਕਰਦੇ ਹੋਏ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਨੇ ਕਿਹਾ ਕਿ ਸ਼ਹਿਰ 'ਚ ਨਗਰ ਕੌਂਸਲ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਨਾਭਾ ਪੁਲਿਸ ਵਲੋਂ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਵਿਆਪਕ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼ਹਿਰ 'ਚ ਹੁੱਲੜਬਾਜ਼ੀ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾਵੇਗੀ ਅਤੇ ਅਮਨ ਕਾਨੂੰਨ ਦੀ ਸਥਿਤੀ ਹਰ ਹਾਲਤ 'ਚ ਕਾਇਮ ਰੱਖੀ ਜਾਵੇਗੀ | ਉਪ ਪੁਲਿਸ ਕਪਤਾਨ ਬੱਲ ਨੇ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਸ਼ਹਿਰ 'ਚ ਅਮਨ ਸ਼ਾਂਤੀ ਨਾਲ ਚੋਣਾਂ ਹੋਣਗੀਆਂ | ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਕਿਹਾ ਕਿ ਜੇਕਰ ਕੋਈ ਉਨ੍ਹਾਂ 'ਤੇ ਵੋਟ ਪਾਉਣ ਲਈ ਦਬਾਓ ਬਣਾਉਂਦਾ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ 4 ਨਾਮਜ਼ਦਗੀ ਪੇਪਰ ਰੱਦ ਅਗਲੀ ਖ਼ਬਰ ਨਗਰ ਕੌਂਸਲ ਸਮਾਣਾ ਲਈ ਅਕਾਲੀ ਦਲ (ਬ) ਦੇ ਉਮੀਦਵਾਰਾਂ ਦੀ ਸੂਚੀ ਜਾਰੀ ਸ਼ਹਿਰ ਵੇਚਣ ਵਾਲੇ ਵੋਟਾਂ ਦਾ ਹੱਕ ਨਹੀਂ ਰੱਖਦੇ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।