ਨਾਭਾ, 18 ਮਈ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਨਾਲ ਨਾਲ ਨਾਭਾ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਦਰਜ ਕਰਾਵੇਗਾ, ਕਿਉਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਸੂਬੇ ਦੇ ਸ਼ਹਿਰਾਂ ਤੇ ਪਿੰਡਾਂ ਦਾ ਰਿਕਾਰਡ ਤੋੜ ਵਿਕਾਸ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਸਾਬਕਾ ਚੇਅਰਪਰਸਨ ਬਲਾਕ ਸੰਮਤੀ ਨਾਭਾ ਨੇ 'ਅਜੀਤ' ਪ੍ਰਤਿਨਿਧ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨਾਭਾ ਸ਼ਹਿਰ ਦੇ ਲੋਕੀ ਵਿਕਾਸ ਚਾਹੁੰਦੇ ਹਨ ਜੋ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਕਰਵਾ ਸਕਦਾ ਹੈ ਇਸ ਕਰਕੇ ਉਹ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ ਹਨ | ਬੀਬੀ ਰਾਮਗੜ੍ਹ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਲੋਕ ਮੁੱਖ ਮੰਤਰੀ ਵਜੋਂ ਦੇਖ ਰਹੇ ਹਨ ਕਿਉਂ ਜੋ ਜੇਕਰ ਪੰਜਾਬ ਦੀ ਨੌਜਵਾਨੀ ਨੂੰ ਸਹੇ ਰਸਤੇ ਤੇ ਲਿਆਉਣ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ |