ਪਾਤੜਾਂ, 18 ਮਈ (ਗੁਰਇਕਬਾਲ ਸਿੰਘ ਖਾਲਸਾ)-ਪੰਜਾਬ 'ਚ ਹੋ ਰਹੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਨੇ ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਜਥੇਦਾਰ ਲਾਲਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ 10 ਸਾਲ ਦੀ ਅਕਾਲੀ ਸਰਕਾਰ ਦੌਰਾਨ ਸਵਰਗੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਸ਼ਹਿਰਾਂ ਦਾ ਜਿੰਨਾ ਵਿਕਾਸ ਹੋਇਆ, ਉਨ੍ਹਾਂ ਪਿਛਲੀਆਂ ਕਿਸੇ ਵੀ ਸਰਕਾਰਾਂ ਦੌਰਾਨ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਸਹੂਲਤ ਵਧੀਆ ਢੰਗ ਨਾਲ ਦੇਣ ਲਈ ਜਿਸ ਤਰ੍ਹਾਂ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਥਰਮਲ ਪਲਾਂਟ ਬਣਾਏ ਗਏ ਜਿਸ ਨਾਲ ਪੰਜਾਬ ਬਿਜਲੀ ਸਰਪਲਸ ਸੂਬਾ ਬਣ ਗਿਆ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੰਮਾਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਦੁਬਾਰਾ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਜਿਸ ਕਰਕੇ ਉਹ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ ਅਕਾਲੀ ਸਰਕਾਰ ਦੀ ਨੀਂਹ ਰੱਖਣਗੇ | ਇਸ ਮੌਕੇ ਸਰਕਲ ਪਾਤੜਾਂ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਜੋਗਾ ਸਿੰਘ ਸਿੱਧੂ ,ਕੁਲਦੀਪ ਸਿੰਘ ਢਿੱਲੋਂ, ਜੀਤ ਸਿੰਘ ਕੁਲਵਾਣੂ, ਰਣਜੀਤ ਸਿੰਘ ਸ਼ਾਹੀ, ਨਰਿੰਦਰ ਸਿੰਘ ਬਜਾਜ, ਯਾਦਵਿੰਦਰ ਸਿੰਘ ਨਿਆਲ, ਦਵਿੰਦਰ ਸਿੰਘ ਸਿੱਧੂ ,ਬਿੱਟੂ ਠਰੂਆ, ਵਾਸਦੇਵ ਸਿੰਘ ਗਲੋਲੀ, ਮੰਗਾ ਸਿੰਘ ਪਾਤੜਾਂ, ਜਗਦੇਵ ਸਿੰਘ ਸਰਪੰਚ, ਕਿ੍ਸ਼ਨ ਸਿੰਘ ਦੁਗਾਲ, ਸੁਰਜੀਤ ਸਿੰਘ ਮਾਹਲ ,ਅਮਰੀਕ ਸਿੰਘ ਠੇਕੇਦਾਰ, ਗਗਨ ਸੰਧੂ, ਪਿ੍ੰਸੀਪਲ ਨਿਧਾਨ ਸਿੰਘ ਜੇਖਰ, ਮਹਿੰਦਰ ਸਿੰਘ ਚੀਮਾ, ਬਲਦੇਵ ਸਿੰਘ ਸ਼ੁਤਰਾਣਾ, ਅੰਮਿ੍ਤ ਲਾਲ ਰਿਸ਼ੂ, ਵਰਿੰਦਰ ਸਿੰਘ ਲਾਲਵਾ , ਵਿਸ਼ਾਲ ਗੋਇਲ ਸਮੇਤ ਵੱਡੀ ਗਿਣਤੀ ਵਿੱਚ