04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ਼ਹਿਰੀ ਪੁਲਿਸ ਵਲੋਂ 60 ਗ੍ਰਾਮ ਹੈਰੋਇਨ ਸਣੇ 2 ਗਿ੍ਫ਼ਤਾਰ

ਅਜੀਤ ਡੈਸਕ 20-05-2026
ਰਾਜਪੁਰਾ, 19 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ 60 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਨਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਪੁਰਾਣਾ ਕਿਲਾ ਨੇੜੇ ਪੁਰਾਣੀ ਕਚਹਿਰੀ ਨੇੜੇ ਪਹੁੰਚੇ ਤਾਂ ਉੱਥੋਂ ਲੰਘ ਰਹੇ ਦੋ ਮੋਟਰਸਾਈਕਲ ਸਵਾਰਾਂ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਨਾਂ ਦੀ ਤਲਾਸ਼ੀ ਕੀਤੀ ਤਾਂ ਉਕਤ ਵਿਅਕਤੀਆਂ ਦੇ ਕਬਜ਼ੇ 60 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਪਾਰਟੀ ਵਲੋਂ ਉਨਾਂ ਨੂੰ ਗਿ੍ਫ਼ਤਾਰ ਕਰਕੇ ਜਦੋਂ ਮੁੱਢਲੀ ਪੁਛਗਿੱਛ ਕੀਤੀ ਤਾਂ ਉਕਤ ਨੇ ਆਪਣੀ ਪਹਿਚਾਣ ਰਵੀ ਕੌਸ਼ਲ ਵਾਸੀ ਸਨ ਸਿਟੀ ਭੋਗਲਾਂ ਰੋਡ ਰਾਜਪੁਰਾ ਅਤੇ ਰਣਜੀਤ ਸਿੰਘ ਵਾਸੀ ਖੈਰਪੁਰ ਜੱਟਾਂ ਵਜੋਂ ਦੱਸੀ | ਜਿਸ ਦੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਦੋ ਵਿਅਕਤੀਆਂ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਪਟਿਆਲਾ ਨੂੰ ਐਲਪੀਜੀ-ਮੁਕਤ ਜ਼ੋਨ ਬਣਾਉਣ ਲਈ ਪੀਐਨਜੀ ਪਾਈਪਲਾਈਨ ਦਾ ਕੰਮ ਤੇਜ਼ੀ ਨਾਲ ਨਿਪ... ਅਗਲੀ ਖ਼ਬਰ 20 ਹਜ਼ਾਰ ਦੀ ਨਕਦੀ ਤੇ ਚੇਨ ਖੋਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।