ਪਟਿਆਲਾ, 19 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਸੋਈ) ਵਲੋਂ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਦੀ ਮੌਜੂਦਗੀ ਵਿਚ ਸਪੋਰਟਸ ਵਿੰਗ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਸੋਈ ਦੇ ਜਰਨਲ ਸਕੱਤਰ ਮਨਵਿੰਦਰ ਸਿੰਘ ਵੜੈਚ ਅਤੇ ਸੋਈ ਮਾਲਵਾ ਜ਼ੋਨ-3 ਦੇ ਪ੍ਰਧਾਨ ਕੁਲਦੀਪ ਸਿੰਘ ਝਿੰਜਰ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਨੌਜਵਾਨਾਂ ਦੇ ਹੱਕਾਂ ਲਈ ਲੜਦਾ ਆਇਆ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਖਿਡਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਸੋਈ ਹਮੇਸ਼ਾ ਵਚਨਬੱਧ ਰਹੀ ਹੈ | ਕੁਲਦੀਪ ਸਿੰਘ ਝਿੰਜਰ ਨੇ ਕਿਹਾ ਕਿ ਨੌਜਵਾਨਾਂ ਦਾ ਵੱਡੀ ਗਿਣਤੀ ਵਿਚ ਸੋਈ ਨਾਲ ਜੁੜਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਦੇ ਵਿਦਿਆਰਥੀ ਅੱਜ ਵੀ ਸ਼ੋ੍ਰਮਣੀ ਅਕਾਲੀ ਦਲ ਦੀ ਸੋਚ ਅਤੇ ਨੀਤੀਆਂ 'ਤੇ ਪੂਰਾ ਭਰੋਸਾ ਰੱਖਦੇ ਹਨ | ਮਨਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿਚ ਸਪੋਰਟਸ ਵਿੰਗ ਦੀ ਨਵੀਂ ਇਕਾਈ ਦਾ ਗਠਨ ਖੇਡਾਂ ਨਾਲ ਜੁੜੇ ਨੌਜਵਾਨਾਂ ਨੂੰ ਇਕ ਮਜ਼ਬੂਤ ਮੰਚ ਦੇਣ ਲਈ ਕੀਤਾ ਗਿਆ ਹੈ | ਇਸ ਪ੍ਰੋਗਰਾਮ ਵਿਚ ਮਾਲਵਾ ਜ਼ੋਨ-3 ਦੇ ਨਵੇਂ ਅਹੁਦੇਦਾਰ ਥਾਪੇ ਗਏ ਜਿਨ੍ਹਾਂ ਵਿਚ ਅਮਰਿੰਦਰ ਸਿੰਘ ਮਾਨ ਮੀਤ ਪ੍ਰਧਾਨ, ਲਾਲੀ ਸੰਧੂ ਜਨਰਲ ਸਕੱਤਰ, ਦਿਲਪ੍ਰੀਤ ਸਿੰਘ ਗੁਰਨਾ ਮੀਡੀਆ ਇੰਚਾਰਜ ਅਤੇ ਪ੍ਰਦੀਪ ਸਿੰਘ ਧਾਲੀਵਾਲ ਨੂੰ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵੀਂ ਬਣੀ ਸਪੋਰਟਸ ਵਿੰਗ ਇਕਾਈ ਦੇ ਪ੍ਰਧਾਨ ਮਿੰਟੂ ਸਿੰਘ ਸਰਾਂ ਅਤੇ ਮੈਂਬਰਾਂ ਨੇ ਵੀ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਅਤੇ ਖਿਡਾਰੀਆਂ ਦੇ ਹੱਕਾਂ ਲਈ ਹਮੇਸ਼ਾ ਅੱਗੇ ਰਹਿਣ ਦਾ ਭਰੋਸਾ ਦਿੱਤਾ | ਇਸ ਮੌਕੇ ਇਕਬਾਲਦੀਪ ਸਿੰਘ ਬਦੇਸ਼ਾ ਜਰਨਲ ਸਕੱਤਰ ਪੰਜਾਬ, ਸ਼ੋ੍ਰਮਣੀ ਅਕਾਲੀ ਦਲ, ਯੂਥ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਲੰਗ, ਯੂਥ ਅਕਾਲੀ ਦਲ ਪਟਿਆਲਾ ਸ਼ਹਿਰੀ ਪ੍ਰਧਾਨ ਕਰਨਵੀਰ ਸਿੰਘ ਸਾਹਨੀ, ਪੰਜਾਬੀ ਯੂਨੀਵਰਸਿਟੀ ਦੇ ਸੋਈ ਦੇ ਪ੍ਰਧਾਨ ਹੁਸਨਦੀਪ ਸਿੰਘ ਚਹਿਲ, ਮੀਤ ਪ੍ਰਧਾਨ ਹਰਵਿੰਦਰ ਸਿੰਘ ਸਿੱਧੂ, ਚੇਅਰਮੈਨ ਆਸਿਫ਼ ਹਾਂਡਾ, ਖ਼ਾਲਸਾ ਕਾਲਜ ਸੋਈ ਦੇ ਪ੍ਰਧਾਨ ਰਮਨਜੋਤ ਸਿੰਘ ਖਰੌਡ, ਮੀਤ ਪ੍ਰਧਾਨ ਆਕਾਸ਼ਦੀਪ ਸਿੰਘ ਹਰੀਕਾ ਸਕੱਤਰ ਸਾਹਿਬ ਸਿੰਘ ਅਤੇ ਸੋਈ ਦੇ ਸੀਨੀਅਰ ਮੈਂਬਰ ਗੁਰਦੀਪ ਖਨਾਲ, ਮਨਪ੍ਰੀਤ ਸਿੰਘ ਧਾਲੀਵਾਲ, ਗੁਰਸਾਜਨ ਢਿੱਲੋਂ ਅਤੇ ਵਿਦਿਆਰਥੀ ਮੌਜੂਦ ਸਨ |