ਪੰਜਾਬੀ 'ਵਰਸਟੀ ਵਿਖੇ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਨੇ ਡੀਨ ਅਕਾਦਮਿਕ ਮਾਮਲੇ ਨਾਲ ਕੀਤੀ ਮੁਲਾਕਾਤ
ਅਜੀਤ ਡੈਸਕ
20-05-2026
ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਵਫ਼ਦ ਨੇ ਗੱਲਬਾਤ ਦੌਰਾਨ ਕਿਹਾ ਕਿ ਸੀ ਵਰਗ ਦੇ ਮੁਲਾਜਮਾਂ ਦੀ ਬਕਾਇਆ ਰਾਸ਼ੀ ਘੱਟ ਹੋਣ ਕਾਰਨ ਇਕ ਕਿਸ਼ਤ ਵਿਚ ਪਾਈ ਜਾਵੇ | ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਕਮੇਟੀ ਵਲੋਂ ਗੈਰ ਅਧਿਆਪਨ ਕਰਮਚਾਰੀਆਂ ਦੀਆਂ ਜਿਹੜੀਆਂ ਮੰਗਾਂ ਸੰਬੰਧੀ ਜਾਣੂ ਕਰਵਾਇਆ ਗਿਆ ਹੈ, ਉਨਾਂ ਨੂੰ ਹੱਲ ਕਰਨ ਸੰਬੰਧੀ ਜਲਦ ਕਾਰਵਾਈ ਕੀਤੀ ਜਾਵੇਗੀ | ਕਮੇਟੀ ਨੇ ਗੱਲਬਾਤ ਦੌਰਾਨ ਪਿਛਲੇ ਲੰਮੇ ਸਮੇਂ ਤੋਂ ਯੂਨੀਵਰਸਿਟੀ ਅਧੀਨ ਸੇਵਾਵਾਂ ਨਿਭਾ ਰਹੇ ਸਾਰੇ ਕੇਡਰਾ ਦੇ ਕੱਚੇ ਕਰਮਚਾਰੀਆਂ ਨੂੰ ਵਰਕਚਾਰਜ ਅਤੇ ਰੈਗੂਲਰ ਕਰਨ ਦੀ ਮੰਗ 'ਤੇ ਜੋਰ ਦਿੱਤਾ | ਇਕੱਤਰਤਾ ਦੌਰਾਨ ਪ੍ਰਕਾਸ਼ ਸਿੰਘ ਧਾਲੀਵਾਲ, ਸੰਦੀਪ ਰਾਜਪੁਰਾ, ਰਾਜੇਸ਼ ਗੱਗੂ, ਜਤਿੰਦਰ ਕਾਲਾ, ਕੁਲਦੀਪ ਸਿੰਘ, ਕੰਵਲਜੀਤ ਸਿੰਘ, ਗੁਰਤੇਜ ਸਿੰਘ ਸਮੇਤ ਦਿਹਾੜੀਦਾਰ ਮੁਲਾਜ਼ਮ ਮੌਜੂਦ ਸਨ |