01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਭੁਪਿੰਦਰ ਸਿੰਘ ਮਸ਼ੀਂਗਣ ਵਲੋਂ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਨੂੰ ਸਿਰੋਪਾਓ ਦੇ ਕੇ ਕੀਤਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 20-05-2026
ਦੇਵੀਗੜ੍ਹ, 19 ਮਈ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵੱਡਾ ਫੇਰਬਦਲ ਕਰਦਿਆਂ ਉੱਘੇ ਨੌਜਵਾਨ ਆਗੂ ਸੁਖਦੇਵ ਸਿੰਘ ਕਾਦੀਆਂ ਨੂੰ ਯੂਥ ਅਕਾਲੀ ਦਲ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਨੌਜਵਾਨਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਸੇ ਲੜੀ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਸ਼ੀਂਗਣ ਦੀ ਅਗਵਾਈ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਨਵ-ਨਿਯੁਕਤ ਸੂਬਾ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ | ਸਮਾਗਮ ਦੌਰਾਨ ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਸ਼ੀਂਗਣ ਨੇ ਸੁਖਦੇਵ ਸਿੰਘ ਕਾਦੀਆਂ ਨੂੰ ਗੁਰੂ ਘਰ ਦੀ ਬਖਸ਼ਿਸ 'ਸਿਰੋਪਾਓ' ਦੇ ਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਹਾਰਦਿਕ ਮੁਬਾਰਕਬਾਦ ਦਿੱਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਮਸ਼ੀਂਗਣ ਨੇ ਕਾਦੀਆਂ ਦੀ ਲੀਡਰਸ਼ਿਪ 'ਤੇ ਪੂਰਨ ਭਰੋਸਾ ਪ੍ਰਗਟਾਇਆ | ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਕਾਦੀਆਂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਹਾਈਕਮਾਂਡ ਨੇ ਇਹ ਸ਼ਲਾਘਾਯੋਗ ਫ਼ੈਸਲਾ ਲਿਆ ਹੈ | ਕਾਦੀਆਂ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਪੰਜਾਬ ਭਰ ਵਿਚ ਇਕ ਨਵੀਂ ਤਾਕਤ ਵਜੋਂ ਉੱਭਰੇਗਾ ਅਤੇ ਨੌਜਵਾਨਾਂ ਨੂੰ ਸਹੀ ਸੇਧ ਮਿਲੇਗੀ | ਦੂਜੇ ਪਾਸੇ, ਸਿਰੋਪਾਓ ਅਤੇ ਸਨਮਾਨ ਹਾਸਲ ਕਰਨ ਤੋਂ ਬਾਅਦ ਯੂਥ ਅਕਾਲੀ ਦਲ ਦੇ ਨਵੇਂ ਥਾਪੇ ਗਏ ਸੂਬਾ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਨੇ ਜਥੇਬੰਦੀ ਦੇ ਹਰ ਛੋਟੇ-ਵੱਡੇ ਆਗੂ ਦਾ ਧੰਨਵਾਦ ਕੀਤਾ | ਉਨ੍ਹਾਂ ਆਪਣੇ ਭਵਿੱਖ ਦੇ ਏਜੰਡੇ ਬਾਰੇ ਸਪਸ਼ਟ ਕਰਦਿਆਂ ਸਿੱਖਿਆ ਦੇ ਖੇਤਰ 'ਤੇ ਵਿਸ਼ੇਸ਼ ਜੋਰ ਦਿੱਤਾ | ਕਾਦੀਆਂ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਨੌਜਵਾਨੀ ਨੂੰ ਨਸ਼ਿਆਂ ਅਤੇ ਕੁਰਾਹੇ ਪੈਣ ਤੋਂ ਬਚਾਉਣ ਲਈ ਸਿੱਖਿਆ ਸਭ ਤੋਂ ਵੱਡਾ ਹਥਿਆਰ ਹੈ | ਸਾਡੀ ਜਥੇਬੰਦੀ ਪਿੰਡਾਂ, ਸ਼ਹਿਰਾਂ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਤੱਕ ਪਹੁੰਚ ਕਰੇਗੀ | ਅਸੀਂ ਵਿਦਿਆਰਥੀਆਂ ਦੇ ਰੂ-ਬਰੂ ਹੋ ਕੇ ਉਨ੍ਹਾਂ ਨੂੰ ਪੜ੍ਹਾਈ ਦੀ ਅਹਿਮੀਅਤ ਅਤੇ ਉੱਚ ਸਿੱਖਿਆ ਬਾਰੇ ਚਾਨਣਾ ਪਾਵਾਂਗੇ, ਤਾਂ ਜੋ ਉਹ ਆਪਣਾ ਭਵਿੱਖ ਉੱਜਵਲ ਬਣਾ ਸਕਣ | ਉਨ੍ਹਾਂ ਅੱਗੇ ਕਿਹਾ ਕਿ ਉਹ ਜਲਦੀ ਹੀ ਪੰਜਾਬ ਭਰ ਦੇ ਵਿੱਦਿਅਕ ਅਦਾਰਿਆਂ ਵਿੱਚ ਜਾ ਕੇ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਅਤੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਮੁਹਿੰਮ ਸ਼ੁਰੂ ਕਰਨਗੇ |
ਪਿਛਲੀ ਖ਼ਬਰ ਅੱਜ ਦਵਾਈਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ <br/> ਅਗਲੀ ਖ਼ਬਰ ਪੰਜਾਬੀ 'ਵਰਸਟੀ ਵਿਖੇ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਨੇ ਡੀਨ ਅਕਾਦਮਿਕ ਮਾਮਲੇ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।