16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਾਰਡ ਨੰਬਰ 19 ਤੋਂ 'ਆਪ' ਉਮੀਦਵਾਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

drinking water
ਅਜੀਤ ਡੈਸਕ 23-05-2026
ਨਾਭਾ, 22 ਮਈ (ਜਗਨਾਰ ਸਿੰਘ ਦੁਲੱਦੀ)-ਨਗਰ ਕੌਂਸਲ ਚੋਣਾਂ ਲਈ ਨਾਭਾ ਦੇ ਵਾਰਡ ਨੰਬਰ 19 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੰਜੂ ਸ਼ਰਮਾ ਦੇ ਹੱਕ 'ਚ ਮੁਹੱਲਾ ਕਰਤਾਰਪੁਰਾ ਵਿਖੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਆਪਣੀ ਟੀਮ ਨਾਲ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ ਅਤੇ 'ਆਪ' ਉਮੀਦਵਾਰ ਮੰਜੂ ਸ਼ਰਮਾ ਦੇ ਲਈ ਝਾੜੂ ਦੇ ਚੋਣ ਨਿਸ਼ਾਨ 'ਤੇ ਵੱਧ ਤੋਂ ਵੱਧ ਵੋਟਾਂ ਪਾ ਕੇ ਉਨਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ | ਉਪਰੰਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸ਼ਹਿਰ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਕਰੀਬ 4 ਸਾਲਾਂ ਵਿਚ ਕੀਤੇ ਗਏ ਰਿਕਾਰਡ ਤੋੜ ਵਿਕਾਸ ਦੇ ਕੰਮਾਂ, ਲੋਕਾਂ ਨੂੰ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਚੰਗੀਆਂ ਸਿਹਤ ਸਹੂਲਤਾਂ ਤੇ ਵਧੀਆ ਸਿੱਖਿਆ ਸਹੂਲਤਾਂ ਸਮੇਤ ਹੋਰ ਲੋਕਪੱਖੀ ਚਲਾਈਆਂ ਗਈਆਂ ਸਕੀਮਾਂ ਅਤੇ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ 'ਆਪ' ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਗੇ | ਇਸ ਮੌਕੇ 'ਆਪ' ਉਮੀਦਵਾਰ ਮੰਜੂ ਸ਼ਰਮਾ, ਰਣਧੀਰ ਸਿੰਘ, ਯੂਥ ਆਗੂ ਗੋਪੀ ਫੈਜਗੜ, ਦਰਸਨ ਸਿੰਘ ਗੁਰਦਿੱਤਪੁਰਾ, ਸੁਖਜੀਤ ਸਿੰਘ ਹਾਂਸ, ਪਰਮਿੰਦਰ ਸਿੰਘ ਭੰਗੂ, ਦਵਿੰਦਰ ਸਿੰਘ ਥੂਹੀ, ਵਿੱਕੀ ਧੀਮਾਨ, ਕੁਲਦੀਪ ਸਿੰਘ ਕਕਰਾਲਾ ਤੇ ਅਕਾਸ਼ ਕੁਮਾਰ ਗੋਲੂ ਪ੍ਰਧਾਨ ਆਦਿ ਵਾਰਡ ਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਮਿ੍ਤਕ ਦੇਹ ਵਾਰਿਸਾਂ ਦੇ ਕੀਤੀ ਹਵਾਲੇ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਵਲੋਂ ਵੱਖ-ਵੱਖ ਉਮੀਦਵਾਰਾਂ ਦੇ ਹੱਕ 'ਚ ਚੋਣ ਰੈਲੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।