24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਾਰਡ ਨੰਬਰ 3 ਤੋਂ 'ਆਪ' ਉਮੀਦਵਾਰ ਹਰਪ੍ਰੀਤ ਸਿੰਘ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 24-05-2026
ਨਾਭਾ, 23 ਮਈ (ਜਗਨਾਰ ਸਿੰਘ ਦੁਲੱਦੀ)-ਨਗਰ ਕੌਂਸਲ ਚੋਣਾਂ ਲਈ ਨਾਭਾ ਦੇ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਸਿੰਘ ਪ੍ਰੀਤ ਦੇ ਹੱਕ ਵਿਚ ਖੱਟੜਾ ਕਾਲੋਨੀ ਵਿਖੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਪਣੀ ਟੀਮ ਨਾਲ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ 'ਆਪ' ਉਮੀਦਵਾਰ ਹਰਪ੍ਰੀਤ ਸਿੰਘ ਪ੍ਰੀਤ ਦੇ ਲਈ ਝਾੜੂ ਦੇ ਚੋਣ ਨਿਸ਼ਾਨ 'ਤੇ ਵੱਧ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਨੂੰ ਜਿਤਾਉਣ ਦੀ ਅਪੀਲ ਕੀਤੀ | ਉਪਰੰਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸ਼ਹਿਰ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ 4 ਸਾਲਾਂ ਵਿਚ ਕੀਤੇ ਗਏ ਰਿਕਾਰਡੇਤੋੜ ਵਿਕਾਸ ਦੇ ਕੰਮਾਂ, ਲੋਕਾਂ ਨੂੰ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਚੰਗੀਆਂ ਸਿਹਤ ਸਹੂਲਤਾਂ ਤੇ ਵਧੀਆ ਸਿੱਖਿਆ ਸਹੂਲਤਾਂ ਸਮੇਤ ਹੋਰ ਲੋਕਪੱਖੀ ਚਲਾਈਆਂ ਗਈਆਂ ਸਕੀਮਾਂ ਅਤੇ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ 'ਆਪ' ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਗੇ | ਇਸ ਮੌਕੇ 'ਆਪ' ਉਮੀਦਵਾਰ ਹਰਪ੍ਰੀਤ ਸਿੰਘ ਪ੍ਰੀਤ, ਯੂਥ ਆਗੂ ਲਾਲੀ ਫਤਿਹਪੁਰ, ਲਾਡੀ ਖਹਿਰਾ, ਪਰਮਿੰਦਰ ਸਿੰਘ ਭੰਗੂ, ਬੇਅੰਤ ਸਿੰਘ ਘੜੂੰਆਂ, ਹਨਦੀਪ ਸਿੰਘ ਖੱਟੜਾ ਆਦਿ ਪਾਰਟੀ ਵਰਕਰ ਅਤੇ ਵਾਰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਕਪੂਰਥਲਾ ਜੇਲ੍ਹ 'ਚ ਕੈਦੀਆਂ ਵਲੋਂ ਹੰਗਾਮਾ ਬੈਰਕਾਂ ਨੂੰ ਲਗਾਈ ਅੱਗ-4 ਜ਼ਖ਼ਮੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਖਵਿੰਦਰ ਕੌਰ ਵਲੋਂ ਚੋਣ ਪ੍ਰਚਾਰ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।