23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਰਣਜੋਧ ਹਡਾਣਾ ਨੇ ਕੋਆਪਰੇਟਿਵ ਸੁਸਾਇਟੀ ਫਤਿਹਪੁਰ ਰਾਜਪੂਤਾਂ ਦੀ ਸਰਬਸੰਮਤੀ ਨਾਲ ਚੁਣੀ ਗਈ ਨਵੀਂ ਕਮੇਟੀ ਦਾ ਕੀਤਾ ਸਨਮਾਨ

ਅਜੀਤ ਡੈਸਕ 26-05-2026
ਸਨੌਰ, 25 ਮਈ (ਸੋਖਲ)- ਕੋਆਪਰੇਟਿਵ ਸੁਸਾਇਟੀ ਫ਼ਤਿਹਪੁਰ ਰਾਜਪੂਤਾਂ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਅੱਜ ਪੂਰਨ ਤੌਰ 'ਤੇ ਅਮਨ-ਅਮਾਨ ਅਤੇ ਸਰਬਸੰਮਤੀ ਨਾਲ ਸੰਪੰਨ ਹੋ ਗਈ | ਇਸ ਚੋਣ ਵਿੱਚ ਆਪਸੀ ਸਹਿਮਤੀ ਨਾਲ ਰਵਿੰਦਰ ਸਿੰਘ ਨੂੰ ਕੋਆਪਰੇਟਿਵ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ | ਚੋਣ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸੁਸਾਇਟੀ ਦੇ ਨਵ-ਨਿਯੁਕਤ ਅਹੁਦੇਦਾਰ ਤੇ ਪ੍ਰਬੰਧਕ ਮੈਂਬਰ ਵਿਸ਼ੇਸ਼ ਤੌਰ 'ਤੇ ਹਲਕਾ ਇੰਚਾਰਜ ਤੇ ਚੇਅਰਮੈਨ ਸਰਦਾਰ ਰਣਜੋਧ ਸਿੰਘ ਹਡਾਣਾ ਦੇ ਗ੍ਰਹਿ ਪਹੁੰਚੇ, ਜਿੱਥੇ ਸ. ਹਡਾਣਾ ਵੱਲੋਂ ਸਮੁੱਚੀ ਟੀਮ ਦਾ ਮੂੰਹ ਮਿੱਠਾ ਕਰਵਾ ਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਭਵਿੱਖ ਦੇ ਕਾਰਜਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਸੰਦੀਪ ਕੌਰ ਪ੍ਰਬੰਧਨ ਮੈਂਬਰ, ਕੁਲਵੰਤ ਸਿੰਘ ਪ੍ਰਬੰਧਨ ਮੈਂਬਰ, ਦਲਜੀਤ ਸਿੰਘ ਪ੍ਰਬੰਧਨ ਮੈਂਬਰ, ਸਾਬਕਾ ਬਲਾਕ ਸੰਮਤੀ ਮੈਂਬਰ ਤੇ ਸੀਨੀਅਰ ਆਗੂ ਪੰਜਾਬ ਸਿੰਘ ਖੁੱਡਾ, ਸੁਖਦੀਪ ਸਿੰਘ ਫਤਿਹਪੁਰ, ਹਰਪਾਲ ਸਿੰਘ ਫਤਿਹਪੁਰ, ਤਜਿੰਦਰ ਸਿੰਘ, ਲਖਵਿੰਦਰ ਸਿੰਘ ਸਰਪੰਚ, ਹਰਿੰਦਰ ਸਿੰਘ ਕੌੜਾ, ਮਨਦੀਪ ਸਿੰਘ, ਵਿਸ਼ਾਲ ਪਾਲ ਸਰਪੰਚ, ਜਸਬੀਰ ਸਿੰਘ, ਰਾਜਕੁਮਾਰ ਮੈਂਬਰ ਬਲਾਕ ਸੰਮਤੀ, ਭੁਪਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਦੱਸਣਯੋਗ ਹੈ ਕਿ ਇਸ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਜਿੱਥੇ ਸ੍ਰ ਰਵਿੰਦਰ ਸਿੰਘ ਨੂੰ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ ਗਈ ਉੱਥੇ ਹੀ ਸ੍ਰੀ ਗੁਰਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਰਣਜੀਤ ਕੌਰ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ |
ਇਸ ਤੋਂ ਇਲਾਵਾ ਕੋਆਪਰੇਟਿਵ ਸੁਸਾਇਟੀ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਬੰਧਕ ਮੈਂਬਰਾਂ ਵਜੋਂ ਸੰਦੀਪ ਕੌਰ, ਕੁਲਵੰਤ ਸਿੰਘ ਤੇ ਦਲਜੀਤ ਸਿੰਘ ਨੂੰ ਸਰਬਸੰਮਤੀ ਨਾਲ ਕਮੇਟੀ ਵਿਚ ਸ਼ਾਮਲ ਕੀਤਾ ਗਿਆ | ਨਵ-ਨਿਯੁਕਤ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੋਚ ਸਦਕਾ ਅੱਜ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਹੋ ਰਹੀ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਅਹੁਦੇਦਾਰ, ਪਿੰਡ ਦੇ ਪਤਵੰਤੇ ਸੱਜਣ ਅਤੇ ਸੁਸਾਇਟੀ ਦੇ ਮੈਂਬਰ ਵੱਡੀ ਗਿਣਤੀ 'ਚ ਹਾਜ਼ਰ ਸਨ |
ਪਿਛਲੀ ਖ਼ਬਰ ਆਰ.ਟੀ.ਓ. ਦਫ਼ਤਰ 'ਚ ਏਜੰਟਾਂ ਦੀ ਸਰਦਾਰੀ, ਆਮ ਲੋਕਾਂ ਦੀ ਖੱਜਲ ਖੁਆਰੀ ਅਗਲੀ ਖ਼ਬਰ ਪੈਨਸ਼ਨਰ ਡਾਕਟਰਜ਼ ਐਸੋਸੀਏਸ਼ਨ ਦੀ ਹੋਈ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।