23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਚੋਣਾਂ ਵਿਚ ਕਿਸੇ ਵੀ ਧਾਂਦਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਸੀਨੀਅਰ ਲੀਡਰਸ਼ਿਪ ਨਾਲ | ਅਜੀਤ ਤਸਵੀਰ <br/> 26-05-2026
ਮੰਡੀ ਗੋਬਿੰਦਗੜ੍ਹ, 25 ਮਈ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਤੇ ਚੋਣ ਅਮਲੇ ਦੇ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਮੰਗ ਕੀਤੀ ਕਿ ਚੋਣਾਂ ਪੂਰੀ ਤਰ੍ਹਾਂ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ ਅਤੇ ਕਿਸੇ ਵੀ ਤਰ੍ਹਾਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਪੱਖਪਾਤ ਨਾ ਕੀਤਾ ਜਾਵੇ | ਰਾਜੂ ਖੰਨਾ ਨੇ ਚੋਣ ਪ੍ਰਕਿਰਿਆ ਨਾਲ ਜੁੜੇ ਹਰ ਅਧਿਕਾਰੀ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦਬਾਅ ਜਾਂ ਪੱਖਪਾਤ ਦੇ ਆਪਣਾ ਸੰਵਿਧਾਨਕ ਫ਼ਰਜ਼ ਨਿਭਾਉਣ ਅਤੇ ਆਪਣੇ ਆਪ ਨੂੰ ਸੱਤਾਧਾਰੀ ਦੇ ਹਥਿਆਰ ਵਜੋਂ ਵਰਤਣ ਨਾ ਦੇਣ | ਪਰ ਜੇਕਰ ਕੋਈ ਵੀ ਅਧਿਕਾਰੀ ਸਿੱਧੇ ਜਾਂ ਅਸਿੱਧੇ ਤੌਰ 'ਤੇ 'ਆਪ' ਉਮੀਦਵਾਰ ਦੇ ਹੱਕ ਵਿਚ ਕੰਮ ਕਰਦਾ ਮਿਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੇ ਵਰਕਰ ਚੁੱਪ ਨਹੀਂ ਬੈਠਣਗੇ | ਅਜਿਹੇ ਕਿਸੇ ਵੀ ਪੱਖਪਾਤ ਦਾ ਡੱਟ ਕੇ ਜਵਾਬ ਦਿੱਤਾ ਜਾਵੇਗਾ | ਇਸ ਮੌਕੇ 'ਤੇ ਜਤਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਮੈਣੀ, ਭਿੰਦਰ ਸਿੰਘ, ਭਾਰਤ ਭੂਸ਼ਨ ਟੋਨੀ, ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ, ਜਰਨੈਲ ਸਿੰਘ ਮਾਜਰੀ, ਨਾਜ਼ਰ ਸਿੰਘ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਡਾ. ਅਰਜਨ ਸਿੰਘ, ਕੁਲਵਿੰਦਰ ਸਿੰਘ ਭੰਗੂ, ਸੋਮਨਾਥ ਅਜਨਾਲੀ, ਹਰਮੀਤ ਸਿੰਘ ਖਾਲਸਾ, ਹਰਪਾਲ ਸਿੰਘ ਨਸਰਾਲੀ ਤੇ ਸਤਪਾਲ ਸਿੰਘ ਸੱਤਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਚੋਣ ਪ੍ਰਚਾਰ ਹੋਇਆ ਬੰਦ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਵਧਣੀਆਂ ਸ਼ੁਰੂ ਅਗਲੀ ਖ਼ਬਰ ਪਟਿਆਲਾ ਦੀ ਪ੍ਰਭਜੋਤ ਕੌਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।