23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ : ਐੱਸ.ਪੀ. ਜਸਵੀਰ ਸਿੰਘ

ਨਾਭਾ ਵਿਖੇ ਨਗਰ ਕੌਂਸਲ ਚੋਣਾਂ ਸਬੰਧੀ ਐੱਸ.ਪੀ. ਪਟਿਆਲਾ ਜਸਵੀਰ ਸਿੰਘ ਗੱਲਬਾਤ ਕਰਦੇ ਹੋਏ, ਨਾਲ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਅਤੇ ਹੋਰ ਅਧਿਕਾਰੀ | ਤਸਵੀਰ : ਜਗਨਾਰ ਸਿੰਘ ਦੁਲੱਦੀ <br/> 26-05-2026
ਨਾਭਾ, 25 ਮਈ (ਜਗਨਾਰ ਸਿੰਘ ਦੁਲੱਦੀ, ਵਰਿੰਦਰ ਵਰਮਾ)-ਨਗਰ ਕੌਂਸਲ ਨਾਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਬੰਧ ਪੂਰੀ ਤਰਾਂ ਮੁਕੰਮਲ ਕਰ ਲਏ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਥਾਨਕ ਸਰਕਾਰੀ ਰਿਪੁਦਮਨ ਕਾਲਜ ਵਿਖੇ ਪਹੁੰਚੇ ਐਸ.ਪੀ. ਜਸਵੀਰ ਸਿੰਘ ਅਤੇ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨਾਭਾ ਪੁਲਿਸ ਵਲੋ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਾਰੀਆਂ ਤਿਆਰੀਆਂ ਅਤੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਐਸ.ਪੀ. ਜਸਵੀਰ ਸਿੰਘ ਅਤੇ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਨੇ ਕਿਹਾ ਕਿ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ | ਪੁਲਿਸ ਪ੍ਰਸ਼ਾਸਨ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਸ਼ਾਂਤੀਪੂਰਵਕ ਤਰੀਕੇ ਨਾਲ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ |
ਉਨਾਂ ਕਿਹਾ ਕਿ ਪੁਲਿਸ ਵਲੋਂ ਸੁਰੱਖਿਆ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਹਨ ਜਿਸ ਤਹਿਤ ਸ਼ਹਿਰ ਅੰਦਰ ਚੱਪੇ ਚੱਪੇ 'ਤੇ ਪੁਲਿਸ ਤੈਨਾਤ ਰਹੇਗੀ | ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਲਈ 7 ਪੁਲਿਸ ਪਾਰਟੀਆਂ ਗਸ਼ਤ 'ਤੇ ਰਹਿਣਗੀਆਂ | ਇਸ ਮੌਕੇ ਕੋਤਵਾਲੀ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ, ਥਾਣਾ ਸਦਰ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ, ਇੰਸਪੈਕਟਰ ਜਾਨਪਾਲ ਸਿੰਘ, ਐੱਸ.ਆਈ. ਚਮਕੋਰ ਸਿੰਘ ਇੰਚਾਰਜ ਪੁਲਿਸ ਚੌਂਕੀ ਛੀਟਾਂਵਾਲਾ, ਸੁਖਜੀਵਨ
ਪਿਛਲੀ ਖ਼ਬਰ ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ-ਕਾਲਾ ਰਾਮ ਕਾਂਸਲ ਅਗਲੀ ਖ਼ਬਰ ਚੋਣ ਪ੍ਰਚਾਰ ਹੋਇਆ ਬੰਦ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਵਧਣੀਆਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।