24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਹਲਕਾ ਵਿਧਾਇਕ ਦੇਵਮਾਨ ਨੇ ਅਮਰਜੀਤ ਕੌਰ ਸਾਹਨੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਕੀਤੀ ਅਪੀਲ

ਅਜੀਤ ਡੈਸਕ 26-05-2026
ਨਾਭਾ, 25 ਮਈ (ਜਗਨਾਰ ਸਿੰਘ ਦੁਲੱਦੀ)-ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਵਾਰਡ ਨੰਬਰ 21 ਵਿਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਰਜੀਤ ਕੌਰ ਸਾਹਨੀ ਦੇ ਹੱਕ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ | ਵਿਧਾਇਕ ਦੇਵ ਮਾਨ ਨੇ ਵਾਰਡ ਵਾਸੀਆਂ ਨੂੰ ਅਮਰਜੀਤ ਕੌਰ ਸਾਹਨੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ | ਵਾਰਡ ਵਿਚ ਤੇਜ਼ ਚੋਣ ਪ੍ਰਚਾਰ ਕਰਕੇ ਸਾਹਨੀ ਨੇ ਆਪਣੇ ਵਿਰੋਧੀਆਂ ਨੂੰ ਭਾਜੜਾਂ ਪਾਈਆਂ ਹੋਈਆਂ ਹਨ | ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਸਿਮਰਨ ਸਿੰਘ ਸਾਹਨੀ ਨੇ ਵਿਧਾਇਕ ਦੇਵ ਮਾਨ ਨੂੰ ਕਿਹਾ ਕਿ ਉਹ ਇਹ ਸੀਟ ਜਿੱਤ ਕੇ ਉਨ੍ਹਾਂ ਦੀ ਝੋਲੀ ਵਿਚ ਪਾਉਣਗੇ | ਉਨ੍ਹਾਂ ਵਿਧਾਇਕ ਦੇਵ ਮਾਨ ਨੂੰ ਕਿਹਾ ਕਿ ਜਿੱਤਣ ਉਪਰੰਤ ਉਨਾਂ ਦੇ ਵਾਰਡ ਨੰਬਰ 21 ਦੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣ | ਵਾਰਡ ਵਾਸੀਆਂ ਵਲੋਂ ਵੀ ਸਾਹਨੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ 'ਤੇ ਤੇਜਿੰਦਰ ਸਿੰਘ ਖਹਿਰਾ, ਰਣਜੀਤ ਸਿੰਘ ਪੂਨੀਆਂ, ਕੁਲਵਿੰਦਰ ਸਿੰਘ ਰਾਜੂ ਦਿੱਲੀ ਵਾਲੇ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਪੋਲਿੰਗ ਪਾਰਟੀਆਂ ਹੋਈਆਂ ਪੋਲਿੰਗ ਬੂਥਾਂ ਲਈ ਰਵਾਨਾ ਅਗਲੀ ਖ਼ਬਰ ਵੋਟਰਾਂ ਵਲੋਂ ਕਪੂਰ ਚੰਦ ਬਾਂਸਲ ਨੂੰ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।