22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੈਟਰੋਲੀਅਮ ਪਦਾਰਥਾਂ ਦੇ ਰੇਟਾਂ 'ਚ ਨਿਰੰਤਰ ਵਾਧੇ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ-ਲੌਟ

ਲਖਵੀਰ ਸਿੰਘ ਲੌਟ <br/> 27-05-2026
ਭਾਦਸੋਂ, 26 ਮਈ (ਪ੍ਰਦੀਪ ਦੰਦਰਾਲਾ)-ਕੇਂਦਰ ਸਰਕਾਰ ਵਲੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈਟਰੋਲ, ਡੀਜਲ, ਸੀ.ਐਨ.ਜੀ. ਤੇ ਗੈਸ ਦੀਆਂ ਕੀਮਤਾਂ 'ਚ ਨਿਰੰਤਰ ਵਧਾ ਕੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ | ਜਿਸ ਨਾਲ ਆਮ ਲੋਕਾਂ 'ਤੇ ਭਾਰੀ ਬੋਝ ਪੈ ਰਿਹਾ ਹੈ ਤੇ ਆਮ ਜਨਤਾ ਮਹਿੰਗਾਈ ਦੀ ਚੱਕੀ ਵਿਚ ਪਿਸਣ ਲਈ ਮਜਬੂਰ ਹੈ | ਇਨਾਂ ਵਿਚਾਰਾਂ ਦਾ ਪ੍ਰਗਟਾਵਾ ਲਖਵੀਰ ਸਿੰਘ ਲੌਟ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਗੱਲਬਾਤ ਦੌਰਾਨ ਕੀਤਾ | ਉਨਾਂ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਦੇ ਰੇਟਾਂ ਦੇ ਵਧਣ ਕਾਰਨ ਹਰ ਤਬਕੇ ਦਾ ਬਜਟ ਵਿਗੜ ਰਿਹਾ ਹੈ ਤੇ ਆਮ ਜਨਤਾ ਨੂੰ ਰੋਜ਼ਮਰਾ ਦੀ ਜ਼ਿੰਦਗੀ 'ਚ ਡਾਹਢੀ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ, ਜੋ ਕਿ ਸਰਾਸਰ ਗਲਤ ਹੈ | ਇਸ ਤੋਂ ਇਲਾਵਾ ਉਨਾਂ ਅੱਗੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਲੋਕਾਂ ਦੇ ਅੱਛੇ ਦਿਨ ਲਿਆਉਣ ਦੀ ਥਾਂ ਜਨਤਾ ਨੂੰ ਗਰੀਬੀ ਵੱਲ ਧੱਕਿਆ ਹੈ, ਜਿਸ ਨੂੰ ਦੇਸ ਦੇ ਲੋਕ ਕਦੇ ਮਾਫ਼ ਨਹੀਂ ਕਰਨਗੇ | ਉਨਾਂ ਕੇਂਦਰ ਸਰਕਾਰ ਤੋਂ ਪੈਟਰੋਲੀਅਮ ਪਦਾਰਥਾਂ ਦੀ ਕੀਮਤਾਂ ਫ਼ੌਰੀ ਤੌਰ ਘਟਾਉਣ ਦੀ ਮੰਗ ਕੀਤੀ |


ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ 2 ਜੂਨ ਨੂੰ ਡੀ.ਸੀ. ਦਫ਼ਤਰ ਅੱਗੇ ਧਰਨਾ ਦੇਵੇਗਾ ਸੰਯੁਕਤ ਕਿਸਾਨ ਮੋਰਚਾ <br/> ਅਗਲੀ ਖ਼ਬਰ ਨਗਰ ਨਿਗਮ ਚੋਣਾਂ ਦÏਰਾਨ ਹੋਈ ਹਿੰਸਾ ਤੇ ਬੂਥ ਕੈਪਚਰਿੰਗ ਬੇਹੱਦ ਨਿੰਦਣਯੋਗ-ਬੀਬੀ ਜਸਮੀਤ ਕÏਰ ਛੀਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।