29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੀ.ਆਰ.ਟੀ.ਸੀ. ਚੇਅਰਮੈਨ ਹਰਪਾਲ ਜੁਨੇਜਾ ਵਲੋਂ ਬੁਢਲਾਡਾ ਡਿਪੂ ਦੀ ਅਚਨਚੇਤ ਚੈਕਿੰਗ

ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਬੁਢਲਾਡਾ ਡਿਪੂ ਦਾ ਦੌਰਾ ਕਰਦੇ ਹੋਏ | ਅਜੀਤ ਤਸਵੀਰ <br/> 29-05-2026
ਪਟਿਆਲਾ, 28 ਮਈ (ਮਨਦੀਪ ਸਿੰਘ ਖਰੌੜ)-ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਆਮ ਲੋਕਾਂ ਨੂੰ ਬਿਹਤਰ ਅਤੇ ਸੁਚੱਜੀਆਂ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਪੀਆਰਟੀਸੀ ਬੁਢਲਾਡਾ ਡਿਪੂ ਅਤੇ ਵਰਕਸ਼ਾਪ ਦਾ ਅਚਨਚੇਤ ਦÏਰਾ ਕੀਤਾ¢ ਇਸ ਦÏਰਾਨ ਉਨ੍ਹਾਂ ਨੇ ਬੱਸ ਸਟੈਂਡ ਅਤੇ ਡਿਪੂ 'ਚ ਮÏਜੂਦ ਯਾਤਰੀਆਂ, ਆਮ ਲੋਕਾਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਗੰਭੀਰਤਾ ਨਾਲ ਸੁਣੇ¢ ਚੇਅਰਮੈਨ ਐਡਵੋਕੇਟ ਜੁਨੇਜਾ ਨੇ ਚੈਕਿੰਗ ਦÏਰਾਨ ਵਰਕਸ਼ਾਪ ਅਤੇ ਡਿਪੂ ਸਟਾਫ਼ ਵਲੋਂ ਰੱਖੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਮÏਕੇ 'ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ¢ ਇਸ ਮÏਕੇ ਚੇਅਰਮੈਨ ਹਰਪਾਲ ਜੁਨੇਜਾ ਨੇ ਡਿਪੂ ਅੰਦਰ ਸਫ਼ਾਈ ਪ੍ਰਬੰਧਾਂ ਦੀ ਮੰਦਹਾਲੀ, ਬਾਥਰੂਮਾਂ ਦੀ ਖ਼ਰਾਬ ਸਥਿਤੀ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਕਮੀ 'ਤੇ ਨਾਰਾਜ਼ਗੀ ਜ਼ਾਹਿਰ ਕੀਤੀ¢ ਚੇਅਰਮੈਨ ਨੇ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਆਉਣ ਵਾਲੇ 15 ਦਿਨਾਂ ਦੇ ਅੰਦਰ ਡਿਪੂ, ਵਰਕਸ਼ਾਪ, ਪਖਾਨਿਆਂ ਅਤੇ ਵਾਟਰ ਕੂਲਰਾਂ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਮੁਕੰਮਲ ਤੌਰ 'ਤੇ ਦਰੁਸਤ ਕਰਨ ਦੀ ਕਾਰਵਾਈ ਕੀਤੀ ਜਾਵੇ ਅਤੇ ਰਿਪੋਰਟ ਦਿੱਤੀ ਜਾਵੇ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਲੋਕਾਂ ਦੀਆਂ ਸਹੂਲਤਾਂ ਅਤੇ ਕਰਮਚਾਰੀਆਂ ਲਈ ਵਧੀਆ ਕਾਰਜਕਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ¢ ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਰਧਾਰਤ ਸਮੇਂ ਮਗਰੋਂ ਮੁੜ ਸਮੀਖਿਆ ਕੀਤੀ ਜਾਵੇਗੀ¢
ਪਿਛਲੀ ਖ਼ਬਰ ਚੋਣਾਂ 'ਚ ਹੋਈਆਂ ਝੜਪਾਂ ਨੇ ਲਾਅ ਐਂਡ ਆਰਡਰ ਦੀਆਂ ਧੱਜੀਆਂ ਉਡਾਈਆਂ- ਜਥੇ. ਖੁਸਰੋਪੁਰ ਅਗਲੀ ਖ਼ਬਰ ਗੁਰਦੇਵ ਸਿੰਘ ਟਿਵਾਣਾ ਦੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਨ ਨਾਲ ਪਟਿਆਲਾ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਮਿਲੇਗੀ ਹੋਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।