26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੀਵਰੇਜ ਬਲਾਕ ਹੋ ਜਾਣ ਕਾਰਨ ਸੜਕ 'ਤੇ ਖੜ੍ਹੇ ਗੰਦੇ ਪਾਣੀ 'ਚੋਂ ਮਾਰਦੀ ਬਦਬੂ ਕਾਰਨ ਦੁਕਾਨਦਾਰ ਅਤੇ ਰਾਹਗੀਰ ਪ੍ਰੇਸ਼ਾਨ

ਸੀਵਰੇਜ 'ਚੋਂ ਨਿਕਲ ਰਹੇ ਗੰਦੇ ਪਾਣੀ ਨੂੰ ਦਿਖਾਉਂਦੇ ਹੋਏ ਦੁਕਾਨਦਾਰ, ਦੂਜੀ ਤਸਵੀਰ ਵਿਚ ਦੁਕਾਨਾਂ ਅੱਗੇ ਖੜ੍ਹੇ ਗੰਦੇ ਪਾਣੀ ਦਾ ਦਿ੍ਸ਼ ਅਤੇ ਸੜਕ 'ਤੇ ਘੁੰਮਦਾ ਗੰਦਾ ਪਾਣੀ | ਤਸਵੀਰਾਂ : ਭੁਪਿੰਦਰ ਸਿੰਘ ਬਨੂੜ <br/> 29-05-2026
ਬਨੂੜ, 28 ਮਈ (ਭੁਪਿੰਦਰ ਸਿੰਘ)-ਨਗਰ ਕੌਂਸਲ ਬਨੂੜ ਦੇ ਦਫ਼ਤਰ ਨੇੜੇ ਐਮ.ਸੀ. ਰੋਡ ਤੇ ਸੀਵਰੇਜ ਦੇ ਬਲਾਕ ਹੋਣ ਕਾਰਨ ਸੜਕ 'ਤੇ ਗੰਦਾ ਪਾਣੀ ਘੁੰਮ ਰਿਹਾ ਹੈ | ਜਿਸ ਕਾਰਨ ਦੁਕਾਨਦਾਰ ਅਤੇ ਸੜਕ ਤੋਂ ਗੁਜ਼ਰਨ ਵਾਲੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੰਦ ਹੋਏ ਸੀਵਰੇਜ ਕਾਰਨ ਹੋਰ ਵਿਚੋਂ ਨਿਕਲ ਰਹੇ ਗੰਦੇ ਪਾਣੀ ਨੂੰ ਦਿਖਾਉਂਦੇ ਹੋਏ ਸੁਖਵਿੰਦਰ ਸਿੰਘ ਪਾਲ ਡੇਅਰੀ, ਜੈਨ ਵੇਰਕਾ, ਗਾਂਧੀ ਜੈਨ, ਗੋਪੀ, ਟੇਲਰ ਮਾਸਟਰ ਟੀਕਾ, ਰਾਹੁਲ ਗਾਰਮੈਂਟਸ, ਰਾਣਾ ਫ਼ੋਟੋਗ੍ਰਾਫਰ, ਜੀਤ ਟੈਲੀਕਾਮ ਅਤੇ ਹੋਰ ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਬਲਾਕ ਹੋ ਜਾਣ ਕਾਰਨ ਗੰਦਾ ਪਾਣੀ ਸੜਕ 'ਤੇ ਘੁੰਮ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਿੱਥੇ ਰਾਹਗੀਰ ਇਸ ਗੰਦੇ ਪਾਣੀ 'ਚੋਂ ਲੰਘਣ ਲਈ ਮਜਬੂਰ ਹਨ, ਉੱਥੇ ਹੀ ਇਸ ਦੇ ਨੇੜਲੇ ਦੁਕਾਨਦਾਰ ਬਹੁਤ ਪਰੇਸ਼ਾਨ ਹਨ | ਉਨ੍ਹਾਂ ਨੇ ਦੱਸਿਆ ਕਿ ਗੰਦੇ ਪਾਣੀ 'ਚੋਂ ਆਉਂਦੀ ਬਦਬੂ ਕਾਰਨ ਉਨ੍ਹਾਂ ਨੂੰ ਆਪਣੀਆਂ ਦੁਕਾਨਾਂ ਵਿਚ ਬੈਠਣਾ ਬਹੁਤ ਮੁਸ਼ਕਲ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਸੜਕ ਤੇ ਦੁਕਾਨਾਂ ਅੱਗੇ ਖੜ੍ਹੇ ਗੰਦੇ ਪਾਣੀ ਕਾਰਨ ਉਨ੍ਹਾਂ ਦੇ ਗਾਹਕ ਵੀ ਬਹੁਤ ਘੱਟ ਆਉਂਦੇ ਹਨ ਤੇ ਇਸ ਗੰਦੇ ਪਾਣੀ ਤੋਂ ਮੱਖੀਆਂ, ਮੱਛਰ ਤੋਂ ਇਲਾਵਾ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਲੰਘੇ ਦਿਨ ਇਸ ਮੇਨਹੋਲ ਵਿਚ ਇਕ ਵਿਅਕਤੀ ਮੋਟਰਸਾਈਕਲ ਸਮੇਤ ਡਿਗ ਗਿਆ ਤੇ ਉਸ ਦੇ ਸੱਟਾਂ ਵੀ ਲੱਗੀਆਂ | ਉਨ੍ਹਾਂ ਦੱਸਿਆ ਕਿ ਇਸ ਸੀਵਰੇਜ ਦੇ ਬਲਾਕ ਹੋਣ ਬਾਰੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਪਰ ਇਸ ਦੇ ਬਾਵਜੂਦ ਵੀ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ | ਉਕਤ ਦੁਕਾਨਦਾਰਾਂ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਹੱਲ ਤੁਰੰਤ ਕੀਤਾ ਜਾਵੇ | ਜਦੋਂ ਇਸ ਮਾਮਲੇ ਸੰਬੰਧੀ ਸੀਵਰੇਜ ਬੋਰਡ ਦੇ ਐਸ.ਡੀ.ਓ. ਲਵਕੇਸ਼ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਸੀਵਰੇਜ ਦੇ ਬਲਾਕ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਜਲਦੀ ਹੀ ਬੰਦ ਪਈ ਸੀਵਰੇਜ ਨੂੰ ਠੀਕ ਕਰ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਜਗਤਾਰ ਸਿੰਘ ਸੰਧੂ ਵਲੋਂ ਵੋਟਰਾਂ ਦਾ ਧੰਨਵਾਦ ਅਗਲੀ ਖ਼ਬਰ ਈਦ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।