26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਜਗਤਾਰ ਸਿੰਘ ਸੰਧੂ ਵਲੋਂ ਵੋਟਰਾਂ ਦਾ ਧੰਨਵਾਦ

ਅਜੀਤ ਡੈਸਕ 29-05-2026
ਸਮਾਣਾ, 27 ਮਈ (ਪ੍ਰੀਤਮ ਸਿੰਘ ਨਾਗੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਸੰਧੂ ਜੋ ਸਾਬਕਾ ਕੌਂਸਲਰ ਹਨ ਨੇ ਵਾਰਡ ਨੰਬਰ 10 ਤੋਂ ਚੋਣ ਲੜੀ ਹੈ ਨੇ ਆਪਣੇ ਵਾਰਡ ਤੇ ਸ਼ਹਿਰ ਨਿਵਾਸੀਆਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾਈਆਂ ਹਨ | ਸੰਧੂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੇ ਕਾਰਜਸ਼ੈਲੀ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਦੀ ਬਣੇਗੀ ਕਿਉਂਕਿ ਕਿਸਾਨਾਂ, ਵਪਾਰੀਆਂ ਤੇ ਮੁਲਾਜ਼ਮਾਂ ਸਮੇਤ ਪੰਜਾਬ ਦਾ ਹਰ ਵਰਗ ਇਸ ਸਰਕਾਰ ਤੋਂ ਖੁਸ਼ ਹੈ | ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਬਿਨਾਂ ਕਿਸੇ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਹਨ ਜਿਸ ਕਾਰਨ ਵਿਰੋਧੀ ਪਾਰਟੀਆਂ ਭਾਰੀ ਬੌਖਲਾਹਟ ਵਿਚ ਹਨ | ਇਸ ਸਮੇਂ ਐਡਵੋਕੇਟ ਅਰੁਣਦੀਪ ਸਿੰਘ ਸੰਧੂ, ਰਣਜੀਤ ਸਿੰਘ ਸੰਧੂ, ਰਣਜੀਤ ਸਿੰਘ ਸੰਧੂ, ਕਰਤਾਰ ਸਿੰਘ ਸੰਧੂ ਸਮੇਤ ਹੋਰ ਵੀ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਦੁਰਗਾ ਮੰਦਰ ਵਿਖੇ ਭੂਮੀ ਪੂਜਨ ਕਰ ਕੇ ਲੰਗਰ ਹਾਲ ਦੇ ਸ਼ੈੱਡ ਦੇ ਨਿਰਮਾਣ ਕਾਰਜ ਦੀ ਕੀਤੀ ਸ਼ੂਰੁਆਤ ਅਗਲੀ ਖ਼ਬਰ ਸੀਵਰੇਜ ਬਲਾਕ ਹੋ ਜਾਣ ਕਾਰਨ ਸੜਕ 'ਤੇ ਖੜ੍ਹੇ ਗੰਦੇ ਪਾਣੀ 'ਚੋਂ ਮਾਰਦੀ ਬਦਬੂ ਕਾਰਨ ਦੁਕਾਨਦਾਰ ਅਤੇ ਰਾਹਗੀਰ ਪ੍ਰੇਸ਼ਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।