26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੰਤ ਬਾਬਾ ਤੁਲਸੀ ਦਾਸ ਦੀ ਬਰਸੀ ਸੰਬੰਧੀ ਚਾਰ ਦਿਨਾਂ ਸਮਾਗਮ ਹੋਇਆ ਸਮਾਪਤ

ਅਜੀਤ ਡੈਸਕ 29-05-2026
ਰਾਜਪੁਰਾ, 28 ਮਈ (ਜੀ.ਪੀ. ਸਿੰਘ)-ਰਾਜਪੁਰਾ ਦੇ ਨੇੜਲੇ ਪਿੰਡ ਸੈਦਖੇੜੀ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ, ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਜੀ ਦੀ 76ਵੀਂ ਬਰਸੀ ਅਤੇ ਸੰਤ ਬਾਬਾ ਮਾਨ ਸਿੰਘ ਤੇ ਪਿਹੋਵੇ ਵਾਲਿਆਂ ਦੀ ਤੀਜੀ ਬਰਸੀ ਦੇ ਸੰਬੰਧ 'ਚ ਗੁਰਦੁਆਰਾ ਸੰਤ ਬਾਬਾ ਤੁਲਸੀ ਦਾਸ ਦੁਆਰ ਵਿਖੇ 15 ਮਈ ਤੋਂ ਸ੍ਰੀ ਅਖੰਡ ਪਾਠਾਂ ਦੀ ਲੜੀ ਚਲਾਈ ਗਈ | 24 ਮਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਵਰਨ ਸਿੰਘ ਸੈਦਖੇੜੀ ਵਾਲਿਆਂ ਦੀ ਦੇਖ-ਰੇਖ ਹੇਠ ਇਕ ਵਿਸ਼ਾਲ ਨਗਰ ਕੀਰਤਨ ਕੱਢ ਕੇ ਚਾਰ ਦਿਨਾਂ ਸਮਾਗਮਾਂ ਦੀ ਸ਼ੁਰੂਆਤ ਹੋਈ | ਜਿਸ ਵਿਚ ਹਜ਼ਾਰਾਂ ਦੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ | ਇਸ ਸਮਾਗਮ ਵਿਚ ਸੰਤ ਬਾਬਾ ਭੁਪਿੰਦਰ ਸਿੰਘ ਜਰਗ ਵਾਲੇ, ਸੰਤ ਬਾਬਾ ਨਰਿੰਦਰ ਸਿੰਘ ਅਲੌਹਰਾਂ ਵਾਲੇ, ਸੰਤ ਬਾਬਾ ਸੁਖਵਿੰਦਰ ਸਿੰਘ ਸ਼ੰਕਰਪੁਰ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਬਾਠਾਂ ਵਾਲੇ, ਸੰਤ ਰਣਜੀਤ ਸਿੰਘ ਉੱਪਲਹੇੜੀ ਵਾਲੇ, ਸੰਤ ਅਰਜਨ ਸਿੰਘ ਕੌਲੀ ਵਾਲਿਆਂ ਸਮੇਤ ਅਨੇਕਾਂ ਸੰਤਾਂ ਮਹਾਂਪੁਰਸ਼ਾਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸੰਤ ਬਾਬਾ ਸਵਰਨ ਸਿੰਘ ਸੈਦਖੇੜੀ ਵਾਲਿਆਂ ਨੇ ਸੰਗਤਾਂ ਨੂੰ ਸ਼ਹੀਦਾਂ ਅਤੇ ਸੰਤਾਂ ਮਹਾਂਪੁਰਖਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਘਨੌਰ ਦੇ ਸਾਬਕਾ ਕਾਂਗਰਸੀ ਵਿਧਾਇਕ ਠੇਕੇਦਾਰ ਮਦਨ ਲਾਲ ਜਲਾਲਪੁਰ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸਾਬਕਾ ਆਈ.ਜੀ. ਪੁਲਿਸ ਰਣਬੀਰ ਸਿੰਘ ਖਟੜਾ ਨੇ ਵੀ ਵਿਸ਼ੇਸ਼ ਤੌਰ 'ਤੇ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕੀਤੀ | ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤੇ ਗਏ | ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਭਾਈ ਦਲੇਰ ਸਿੰਘ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੋਤ ਸਿੰਘ ਸੈਦਖੇੜੀ, ਸਰਪੰਚ ਭਾਈ ਪਰਮਜੀਤ ਸਿੰਘ, ਗੁਰਦੀਪ ਸਿੰਘ ਸੈਦਖੇੜੀ, ਅਮਰੀਕ ਸਿੰਘ ਲੋਚਮਾ ਸਮੇਤ ਕਈ ਮੁਹਤਬਰ ਵਿਅਕਤੀਆਂ ਨੇ ਆਪਣੀ ਸੇਵਾ ਨਿਭਾਈ |
ਪਿਛਲੀ ਖ਼ਬਰ ਗੁਰਦੁਆਰਾ ਮਗਰ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਸ਼ੁਰੂ, ਅਕਾਲੀ ਆਗੂ ਕਿ੍ਸ਼ਨ ਸਿੰਘ ਸਨੌਰ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਦੁਰਗਾ ਮੰਦਰ ਵਿਖੇ ਭੂਮੀ ਪੂਜਨ ਕਰ ਕੇ ਲੰਗਰ ਹਾਲ ਦੇ ਸ਼ੈੱਡ ਦੇ ਨਿਰਮਾਣ ਕਾਰਜ ਦੀ ਕੀਤੀ ਸ਼ੂਰੁਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।