26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਵੋਟਾਂ ਦੀ ਗਿਣਤੀ ਅੱਠ ਵਜੇ ਹੋਵੇਗੀ ਸ਼ੁਰੂ

ਅਜੀਤ ਡੈਸਕ 29-05-2026
ਰਾਜਪੁਰਾ, 28 ਮਈ (ਰਣਜੀਤ ਸਿੰਘ)-ਬੀਤੀ 26 ਮਈ ਨਗਰ ਕੌਂਸਲ ਦੀਆਂ ਚੋਣਾਂ ਹੋਈਆਂ ਸਨ ਅਤੇ ਉਨ੍ਹਾਂ ਦੀ ਗਿਣਤੀ 29 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ | ਇਸ ਸੰਬੰਧੀ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਜਾਣਕਾਰੀ ਮੁਤਾਬਿਕ ਨਗਰ ਕੌਂਸਲ ਦੀਆਂ ਵੋਟਾਂ 26 ਮਈ ਨੰੂ ਪਈਆਂ ਸਨ | ਉਨ੍ਹਾਂ ਦੀ ਗਿਣਤੀ 29 ਮਈ ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਕੀਤੀ ਜਾਵੇਗੀ | ਦੱਸਣਯੋਗ ਹੈ ਕਿ ਨਗਰ ਕੌਂਸਲ ਦੀਆਂ ਵੋਟਾਂ ਐਤਕੀਂ ਈ.ਵੀ.ਐਮ. ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਰਾਹੀਂ ਪਈਆਂ ਸਨ | ਇਸ ਲਈ ਵੋਟਾਂ ਦੀ ਗਿਣਤੀ ਕਰਨ ਵਿਚ ਈ.ਵੀ.ਐਮ. ਮਸ਼ੀਨਾਂ ਦੀ ਗਿਣਤੀ ਨਾਲੋਂ ਸਮਾਂ ਥੋੜ੍ਹਾ ਜ਼ਿਆਦਾ ਲੱਗ ਸਕਦਾ ਹੈ | ਇਸ ਲਈ ਨਤੀਜੇ ਆਉਣ ਵਿਚ ਵੀ ਆਮ ਨਾਲੋਂ ਜ਼ਿਆਦਾ ਸਮਾਂ ਲੱਗ ਸਕਦਾ ਹੈ | ਗਿਣਤੀ ਕੇਂਦਰ ਦੇ ਆਲ਼ੇ ਦੁਆਲੇ ਪੁਲਿਸ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |
ਵੋਟਾਂ ਦੀ ਗਿਣਤੀ ਲਈ ਸਟਾਫ਼ ਨਿਯੁਕਤ ਕੀਤਾ ਗਿਆ ਹੈ | ਇਹ ਵੀ ਪਤਾ ਲੱਗਾ ਹੈ ਕਿ ਗਿਣਤੀ ਦੀ ਪੂਰੀ ਵੀਡੀਉਗ੍ਰਾਫ਼ੀ ਕੀਤੀ ਜਾਵੇਗੀ ਤਾਂ ਕਿ ਸ਼ੰਕਾ ਦੀ ਕੋਈ ਗੰੁਜਾਇਸ਼ ਨਾ ਰਹਿ ਸਕੇ | ਗਿਣਤੀ ਲਈ ਵੱਖਰੇ ਤੌਰ 'ਤੇ ਟੇਬਲ ਸਥਾਪਿਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਮ ਦੀ ਹਫ਼ੜਾ-ਦਫ਼ੜੀ ਤੋਂ ਬਚਿਆ ਜਾ ਸਕੇ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਸੁਖਜਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਦਾ ਕੰਮ ਪੂਰਨ ਤੌਰ 'ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿ੍ਹਆ
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਦੀ ਪਿੰਡਾਂ 'ਚ ਭਰਤੀ ਮੁਹਿੰਮ ਜਾਰੀ ਅਗਲੀ ਖ਼ਬਰ ਭਜਨ ਗਾਇਕ ਗੁਪਤਾ ਨੇ ਬਿਰਧ ਆਸ਼ਰਮ ਨੂੰ ਦਿੱਤਾ ਵੱਡਾ ਫ਼ਰਿਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।