26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੈਟਰੋਲ-ਡੀਜਲ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਨੇ ਆਮ ਆਦਮੀ ਦਾ ਲੱਕ ਤੋੜਿਆ-ਬੀਬੀ ਜਸਮੀਤ ਕੌਰ ਛੀਨਾ

ਅਜੀਤ ਡੈਸਕ 29-05-2026
ਦੇਵੀਗੜ੍ਹ 28 ਮਈ (ਰਾਜਿੰਦਰ ਸਿੰਘ ਮੌਜੀ)-ਪੈਟਰੋਲ ਅਤੇ ਡੀਜ਼ਲ ਦੀਆਂ ਦਿਨੋ-ਦਿਨ ਵਧ ਰਹੀਆਂ ਕੀਮਤਾਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਮਿਸਲ ਸਤਲੁਜ ਦੇ ਮਹਿਲਾ ਵਿੰਗ ਦੇ ਪ੍ਰਧਾਨ ਅਤੇ ਹਲਕਾ ਸਨੌਰ ਦੇ ਇੰਚਾਰਜ ਬੀਬੀ ਜਸਮੀਤ ਕੌਰ ਛੀਨਾ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ ਹੈ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਛੀਨਾ ਨੇ ਕਿਹਾ ਕਿ ਤੇਲ ਦੀਆਂ ਅਸਮਾਨੀ ਚੜ੍ਹ ਰਹੀਆਂ ਕੀਮਤਾਂ ਨੇ ਆਮ ਨਾਗਰਿਕ, ਮੱਧਮ ਵਰਗ ਅਤੇ ਖ਼ਾਸ ਕਰਕੇ ਗਰੀਬ ਵਰਗ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਕਿਉਂਕਿ ਮਹਿੰਗਾਈ ਦੇ ਇਸ ਦੌਰ 'ਚ ਗੁਜ਼ਾਰਾ ਕਰਨਾ ਹੁਣ ਆਮ ਆਦਮੀ ਦੇ ਵਸੋਂ ਬਾਹਰ ਹੁੰਦਾ ਜਾ ਰਿਹਾ ਹੈ | ਬੀਬੀ ਛੀਨਾ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਸਿਰਫ ਵਾਹਨ ਚਲਾਉਣ ਲਈ ਹੀ ਨਹੀਂ, ਸਗੋਂ ਦੇਸ ਦੀ ਆਰਥਿਕਤਾ ਦਾ ਧੁਰਾ ਹਨ | ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਮਾਲ-ਭਾੜਾ ਮਹਿੰਗਾ ਹੋ ਜਾਂਦਾ ਹੈ, ਜਿਸ ਦਾ ਸਿੱਧਾ ਅਸਰ ਰੋਜਾਨਾ ਵਰਤੋਂ ਦੀਆਂ ਚੀਜ਼ਾਂ ਜਿਵੇਂ ਸਬਜ਼ੀਆਂ, ਦੁੱਧ, ਰਾਸ਼ਨ ਅਤੇ ਦਵਾਈਆਂ 'ਤੇ ਪੈਂਦਾ ਹੈ | ਉਨ੍ਹਾਂ ਕਿਹਾ, ਅੱਜ ਹਾਲਾਤ ਇਹ ਹਨ ਕਿ ਘਰ ਦੀ ਰਸੋਈ ਦਾ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ | ਬੀਬੀ ਛੀਨਾ ਨੇ ਜ਼ੋਰਦਾਰ ਮੰਗ ਕੀਤੀ ਕਿ ਸਰਕਾਰਾਂ ਤੁਰੰਤ ਤੇਲ 'ਤੇ ਲੱਗਣ ਵਾਲੇ ਟੈਕਸਾਂ 'ਚ ਕਟੌਤੀ ਕਰਨ ਅਤੇ ਪੈਟਰੋਲੀਅਮ ਪਦਾਰਥਾਂ ਨੂੰ ਜੀ.ਐੱਸ.ਟੀ. ਦੇ ਘੇਰੇ 'ਚ ਲਿਆਉਣ, ਤਾਂ ਜੋ ਜਨਤਾ ਨੂੰ ਸਸਤਾ ਤੇਲ ਮਿਲ ਸਕੇ ਅਤੇ ਇਸ ਅੰਨ੍ਹੀ ਮਹਿੰਗਾਈ ਤੋਂ ਕੁੱਝ ਰਾਹਤ ਮਿਲ ਸਕੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੀਮਤਾਂ ਨੂੰ ਨੱਥ ਨਾ ਪਾਈ ਗਈ ਤਾਂ ਆਉਣ ਵਾਲੇ ਦਿਨਾਂ 'ਚ ਜਨਤਾ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਵੇਗੀ |
ਪਿਛਲੀ ਖ਼ਬਰ ਗਾਬਾ ਪਰਿਵਾਰ ਵਲੋਂ ਰੋਟਰੀ ਕਲੱਬ ਦੇ ਸਹਿਯੋਗ ਨਾਲ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਚੇਅਰਮੈਨ ਇੰਦਰਜੀਤ ਸੰਧੂ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਈਦ ਉਲ ਅਜ਼ਹਾ ਦੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।