26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਲਗਾਏ ਮੁਫ਼ਤ ਸਿਹਤ ਨਿਰੀਖਣ ਕੈਂਪ ਦੌਰਾਨ 150 ਮਰੀਜ਼ਾਂ ਦਾ ਇਲਾਜ

ਅਜੀਤ ਡੈਸਕ 29-05-2026
ਰਾਜਪੁਰਾ, 28 ਮਈ (ਜੀ.ਪੀ. ਸਿੰਘ)-ਸਥਾਨਕ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਪੁਰਾ ਟਾਊਨ ਵਿਖੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਅਤੇ ਸਮੂਹ ਕਮੇਟੀ ਮੈਂਬਰਾਂ ਦੀ ਦੇਖ-ਰੇਖ ਹੇਠ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਮੁਫ਼ਤ ਸਿਹਤ ਨਿਰੀਖਣ ਕੈਂਪ ਲਗਾਇਆ ਗਿਆ | ਜਿਸ ਵਿਚ ਸਥਾਨਕ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸ਼ਰਨਪ੍ਰੀਤ ਸਿੰਘ ਦੀ ਅਗਵਾਈ ਹੇਠ ਡਾਕਟਰ ਵੀ.ਪੀ. ਸਿੰਘ ਸਰਜਨ, ਨੱਕ, ਕੰਨ ਅਤੇ ਗਲੇ ਦੀ ਮਾਹਿਰ ਡਾ. ਗੁਰਲੀਨ ਕੌਰ, ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਕਰਨਵੀਰ ਸਿੰਘ, ਡਾਕਟਰ ਚਿਰਾਗ਼ ਸੇਠੀ ਦਵਾਈਆਂ ਦੇ ਮਾਹਿਰ, ਡਾਕਟਰ ਕਟਿਆਨੀ ਗੋਇਲ ਅੱਖਾਂ ਦੇ ਰੋਗਾਂ ਦੇ ਮਾਹਿਰ, ਡਾ. ਸੁਸ਼ਮਾ ਸ਼ਰਮਾ ਆਪਥਾਲਮਿਕ ਅਫ਼ਸਰ ਸਮੇਤ ਟੀਮ ਵਲੋਂ 150 ਮਰੀਜ਼ਾਂ ਦਾ ਨਿਰੀਖਣ ਕਰਕੇ ਉਨਾਂ ਨੂੰ ਗੁਰਦੁਆਰਾ ਮੈਨੇਜਮੈਂਟ ਵਲੋਂ ਦਵਾਈਆਂ ਮੁਫ਼ਤ ਵੰਡੀਆਂ ਗਈਆਂ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਵਲੋਂ ਹਰ ਸਾਲ ਦੀ ਤਰਾਂ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਮੁਫ਼ਤ ਮੈਡੀਕਲ ਚੈੱਕਅਪ ਲਗਾਇਆ ਗਿਆ | ਜਿਸ ਵਿਚ ਰਾਜਪੁਰਾ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਜ਼ਰੂਰਤਮੰਦ ਮਰੀਜ਼ਾਂ ਨੇ ਆਪਣਾ ਨਿਰੀਖਣ ਕਰਵਾਇਆ | ਇਸ ਦੌਰਾਨ ਪ੍ਰਬੰਧਕ ਕਮੇਟੀ ਦੇ ਮੈਂਬਰ ਦਤਾਰ ਸਿੰਘ ਭਾਟੀਆ, ਇਕਬਾਲ ਸਿੰਘ ਸਭਰਵਾਲ, ਮੈਨੇਜਰ ਰਮਿੰਦਰ ਸਿੰਘ, ਪਿ੍ੰਸੀਪਲ ਕੁਲਵੰਤ ਸਿੰਘ ਸਰਦਾਰਗੜ, ਸਾਬਕਾ ਕੌਂਸਲਰ ਕਰਨਵੀਰ ਸਿੰਘ ਕੰਗ ਸਮੇਤ ਹੋਰਨਾਂ ਦੇ ਨਾਲ ਡਾਕਟਰਾਂ ਦੀ ਟੀਮ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਸਾਡੇ ਆਗੂ ਨਿੱਜੀ ਸਵਾਰਥ ਛੱਡ ਕੇ ਪੰਥਕ ਏਕਤਾ ਲਈ ਯਤਨਸ਼ੀਲ ਹੋਣ-ਐਡ. ਰਵਿੰਦਰ ਸਿੰਘ ਸ਼ਾਹਪੁਰ ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਪੰਥ ਬਚਾਓ ਪੰਜਾਬ ਬਚਾਓ' ਬੈਨਰ ਹੇਠ ਅਜਨੌਦਾ ਕਲਾਂ 'ਚ ਹੋਈ ਵਿਸ਼ਾਲ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।