03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਆਜ਼ਾਦ ਉਮੀਦਵਾਰ ਸਾਬਕਾ ਪ੍ਰਧਾਨ ਸੁਜਾਤਾ ਚਾਵਲਾ ਨੇ ਜਿੱਤੀ ਚੋਣ

ਅਜੀਤ ਡੈਸਕ 30-05-2026
ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਵਾਰਡ ਨੰਬਰ 22 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਨਗਰ ਕੌਂਸਲ ਨਾਭਾ ਦੀ ਸਾਬਕਾ ਪ੍ਰਧਾਨ ਸੁਜਾਤਾ ਚਾਵਲਾ ਵਲੋਂ ਫਿਰ ਤੋਂ ਆਪਣੇ ਵਿਰੋਧੀਆਂ ਨੂੰ ਹਰਾ ਕੇ ਚੋਣ ਜਿੱਤ ਲਈ ਗਈ ਹੈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਪ੍ਰਧਾਨ ਸੁਜਾਤਾ ਚਾਵਲਾ ਨੇ ਕਿਹਾ ਕਿ ਉਹ ਵਾਰਡ ਨੰਬਰ 22 ਦੇ ਸਮੂਹ ਵੋਟਰਾਂ ਦਾ ਆਪਣੇ ਪਰਿਵਾਰ ਵਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ 'ਤੇ ਵਿਸ਼ਵਾਸ ਕਰਕੇ ਉਨ੍ਹਾਂ ਨੂੰ ਫਿਰ ਤੋਂ ਕੌਂਸਲਰ ਬਣਾਇਆ ਹੈ | ਸੁਜਾਤਾ ਚਾਵਲਾ ਨੇ ਕਿਹਾ ਕਿ ਉਹ ਵਾਰਡ ਦੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰਾਂ ਦੀ ਕੋਈ ਕਮੀ ਨਹੀਂ ਆਉਣ ਦੇਣਗੇ ਕਿਉਂ ਜੋ ਉਹ ਸਮੁੱਚੇ ਹੀ ਵਾਰਡ ਵਾਸੀਆਂ ਨੂੰ ਆਪਣਾ ਪਰਿਵਾਰ ਸਮਝਦੇ ਹਨ, ਇਸੇ ਕਰਕੇ ਵਾਰਡ ਵਾਸੀ ਉਨ੍ਹਾਂ ਦਾ ਐਨੀ ਵੱਡੀ ਗਿਣਤੀ ਵਿੱਚ ਸਾਫ ਦਿੰਦੇ ਆ ਰਹੇ ਹਨ |
ਪਿਛਲੀ ਖ਼ਬਰ ਬਨੂੜ ਕੌਂਸਲ ਤੇ 'ਆਪ' ਦਾ ਕਬਜ਼ਾ, 13 'ਚੋਂ 10 ਉਮੀਦਵਾਰ ਰਹੇ ਜੇਤੂ ਅਗਲੀ ਖ਼ਬਰ ਮੇਰੀ ਜਿੱਤ ਲੋਕਾਂ ਦੀ ਜਿੱਤ-ਪੱਪੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।