02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਨਵੇਂ ਖੜ੍ਹੇ ਕੀਤੇ ਢਾਂਚੇ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ-ਹਰਿਆਊ

ਅਜੀਤ ਡੈਸਕ 30-05-2026
ਸਮਾਣਾ, 29 ਮਈ (ਸਾਹਿਬ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸਮਾਣਾ ਦੇ ਮੁਖੀ ਜਗਮੀਤ ਸਿੰਘ ਹਰਿਆਊ ਨੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ 'ਤੇ ਇਕ ਵਾਰੀ ਫਿਰ ਨਗਰ ਕੌਂਸਲ ਦੀਆਂ ਚੋਣਾਂ ਵਿਚ ਧੱਕੇਸ਼ਾਹੀ ਅਤੇ ਗੁੰਡਾਗਰਦੀ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਸ. ਰੱਖੜਾ ਦੀ ਧੱਕੇਸ਼ਾਹੀ ਦੇ ਬਾਵਜੂਦ ਸ਼ਹਿਰ ਦੇ ਲੋਕਾਂ ਨੇ ਪਾਰਟੀ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ ਅਤੇ ਤਿੰਨ ਸੀਟਾਂ ਸ਼ੋ੍ਰਮਣੀ ਅਕਾਲੀ ਦਲ ਨੂੰ ਦਿੱਤੀਆਂ ਹਨ | ਉਨ੍ਹਾਂ ਆਖਿਆ ਕਿ ਰੱਖੜਾ ਨੇ ਗਦਾਰੀ ਕਰਕੇ ਦਲ ਨੂੰ ਸਮਾਣਾ ਵਿਚ ਖ਼ਤਮ ਕਰ ਦਿੱਤਾ ਸੀ ਅਤੇ ਉਨ੍ਹਾਂ ਨੇ ਪਾਰਟੀ ਦਾ ਨਵਾਂ ਢਾਂਚਾ ਖੜ੍ਹਾ ਕੀਤਾ ਪਰ ਫਿਰ ਵੀ ਉਹ ਸ਼ਹਿਰ ਦੀਆਂ ਤਿੰਨ ਸੀਟਾਂ ਜਿੱਤਣ ਵਿਚ ਕਾਮਯਾਬ ਰਹੇ ਹਨ | ਉਨ੍ਹਾਂ ਸ਼ਹਿਰ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਨਾਲ ਅਜੈਬ ਸਿੰਘ ਮਲ੍ਹੀ ਵੀ ਸਨ |
ਪਿਛਲੀ ਖ਼ਬਰ ਢਿੱਡ 'ਚ ਚਾਕੂ ਮਾਰਨ ਵਾਲੇ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ 31 ਨੂੰ ਅਕਾਲੀ ਦਲ ਅੰਮਿ੍ਤਸਰ ਦੀ ਹੋਵੇਗੀ ਵਿਸ਼ਾਲ ਕਾਨਫਰੰਸ-ਨੌਨਿਹਾਲ ਸਿੰਘ ਸ਼ੇਰਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।